Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046251
Total views : 154254

ਆਉਣ ਵਾਲੀ ਪੀੜੀ ਭਗਤ ਪੂਰਨ ਸਿੰਘ ਤੋਂ ਲਏ ਸੇਧ
ਅੰਮ੍ਰਿਤਸਰ, 22 ਮਾਰਚ-(ਡਾ. ਮਨਜੀਤ ਸਿੰਘ)-ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਿੰਗਲਵਾੜਾ, ਮਾਨਾਵਾਲਾ ਦਾ ਦੌਰਾ ਕਰਨ ਉਪਰੰਤ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੰਮ ਭਗਤ ਪੂਰਨ ਸਿੰਘ ਨੇ ਕੀਤਾ ਹੈ, ਉਹ ਕੰਮ ਪਰਮਾਤਾ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ। ਉਨਾਂ ਕਿਹਾ ਕਿ ਬਿਨਾਂ ਨਿਰਸਵਾਰਥ ਲੋਕਾਂ ਦੀ ਸੇਵਾ ਕਰਨਾ ਹੀ ਭਗਤ ਜੀ ਦਾ ਮੁੱਖ ਉਦੇਸ਼ ਸੀ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਇਸ ਦੇਸ਼ ਦੀ ਪ੍ਰਤੀਪੂਰਤੀ ਲਈ ਲੇਖੇ ਲਾ ਦਿੱਤੀ। ਉਨਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਕਈ ਵਰ੍ਹੇ ਪਹਿਲਾਂ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦੇ ਗਏ ਸਨ, ਪਰ ਅਸੀਂ ਉਸਨੂੰ ਗੰਭੀਰਤਾ ਨਾਲ ਨਹੀਂ ਲਿਆ। ਪਰ ਅੱਜ ਸਾਨੂੰ ਇਹ ਸੱਦਾ ਹਕੀਕਤ ਵਿੱਚ ਅਪਣਾਉਣ ਦੀ ਲੋੜ ਹੈ ਤਾਂ ਹੀ ਅਸੀਂ ਆਉਣ ਵਾਲੀ ਪੀੜ੍ਹੀਆਂ ਨੂੰ ਸੁਰੱਖਿਅਤ ਬਚਾ ਸਕਾਂਗੇ। ਉਨਾਂ ਕਿਹਾ ਕਿ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਨੀਆਂ ਦੀਆਂ ਮਹਾਨ ਸੰਸਥਾਵਾਂ ਵਿਚੋਂ ਇਕ ਹੈ ਅਤੇ ਇਨਾਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਲਗਾਈ ਜਾਗ ਅੱਜ ਦੀਵੇ ਬਣ ਕੇ ਲੋਅ ਦੇਣ ਲੱਗੀ ਹੈ।
ਡਿਪਟੀ ਕਮਿਸ਼ਨਰ ਵਲੋਂ ਪਿੰਗਲਵਾੜੇ ਦਾ ਦੌਰਾ ਕਰਕੇ ਹਰੇਕ ਚੀਜ਼ ਨੂੰ ਬਾਰੀਕੀ ਨਾਲ ਜਾਣਿਆ ਅਤੇ ਕਿਹਾ ਕਿ ਪ੍ਰ਼ਸਾਸ਼ਨ ਹਮੇਸ਼ੀ ਹੀ ਇਸ ਸੰਸਥਾ ਦੇ ਸਹਿਯੋਗ ਲਈ ਤੱਤਪਰ ਰਹੇਗਾ। ਇਸ ਮੌਕੇ ਡਾ. ਇੰਦਰਜੀਤ ਕੌਰ ਵਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਡਾ. ਜਗਦੀਪਕ ਸਿੰਘ ਮੀਟ ਪ੍ਰਧਾਨ ਸ: ਰਾਜਬੀਰ ਸਿੰਘ ਸੁਸਾਇਟੀ ਮੈਂਬਰ, ਸ: ਪਰਮਿੰਦਰਜੀਤ ਸਿੰਘ ਭੱਟੀ ਪ੍ਰਸਾਸ਼ਕ, ਡਾ. ਅਮਰਜੀਤ ਸਿੰਘ, ਸ: ਨਰਿੰਦਰਪਾਲ ਸਿੰਘ, ਸ: ਜੈ ਸਿੰਘ, ਸ਼੍ਰੀ ਯੋਗੇਸ਼ ਸੂਰੀ ਵੀ ਹਾਜ਼ਰ ਸਨ।