Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਜੰਡਿਆਲਾ ਗੁਰੂ ਪੁਲਿਸ ਵੱਲੋਂ ਲੁੱਟਾਂ ਖੋਹਾਂ, ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਖਿਲਾਫ ਕੇਸ ਦਰਜ

ਖ਼ਬਰ ਸ਼ੇਅਰ ਕਰੋ
046252
Total views : 154255

ਅੰਮ੍ਰਿਤਸਰ, 24 ਮਾਰਚ- (ਡਾ. ਮਨਜੀਤ ਸਿੰਘ,ਸਿਕੰਦਰ ਮਾਨ)- ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਡੀ ਐਸ.ਪੀ ਜੰਡਿਆਲਾ ਗੁਰੂ ਰਾਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ੳ. ਪਰਮਿੰਦਰ ਸਿੰਘ ਵੱਲੋਂ ਲੁੱਟਾਂ ਖੋਹਾਂ, ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਖਿਲਾਫ ਅਤੇ ਗੈੰਗਸਟਰਾਂ ਤੇ ਕਾਬੂ ਪਾਉਣ ਲਈ ਜੀਰੋ ਟਾਲਰੈਂਸ ਨੀਤੀ ਤਹਿਤ ਵੱਖ-ਵੱਖ ਥਾਵਾਂ ਤੇ ਕੀਤੀ ਗਈ ਛਾਪੇਮਾਰੀ ਦੌਰਾਨ ਕੇਸ ਦਰਜ ਕੀਤੇ ਗਏ ਹਨ।

ਇਸ  ਸੰਬੰਧੀ ਜਾਣਕਾਰੀ ਦਿੰਦਿਆ ਐੱਸ.ਐੱਚ.ੳ ਪਰਮਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ 5 ਪਰਚੇ ਦਰਜ ਕੀਤੇ ਗਏ ਹਨ,  ਐਨ.ਡੀ.ਪੀ.ਐਸ ਐਕਟ ਅਧੀਨ 2 ਪਰਚੇ ਦਰਜ ਕੀਤੇ ਗਏ ਹਨ, ਬੁਲੇਟ ਤੇ ਪਟਾਕੇ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰਾਂ ਹੀਂ ਚੋਣਾਂ ਦੇ ਮੱਦੇਨਜ਼ਰ ਪੈਰੋਲ ਜੰਪਰ ਤੇ ਪੀ.ੳ ਦੀ ਗ੍ਰਿਫਤਾਰੀ ਲਈ ਰੇਡ ਕਰਕੇ 4 ਬੇਲ ਜ਼ੰਪਰਾਂ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਐੱਸ.ਐੱਚ.ੳ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸੇ ਤਰਾਂ ਹੀਂ ਲੁੱਟ ਖੋਹ ਦੀਆ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਦੇ 2 ਮੋਟਰਸਾਈਕਲ ਤੇ ਦਾਤਰ ਬਰਾਮਦ ਕੀਤਾ ਗਿਆ।  ਇਸ ਤੋ ਇਲਾਵਾ ਹੋਰ ਗਲਤ ਅਨਸਰਾਂ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।