ਗਣਤੰਤਰ ਦਿਵਸ ਮੌਕੇ ਕੌਣ ਕਿੱਥੇ-ਕਿੱਥੇ ਲਹਿਰਾਏਗਾ ਤਿਰੰਗਾ —

ਖ਼ਬਰ ਸ਼ੇਅਰ ਕਰੋ
048054
Total views : 161400

ਚੰਡੀਗੜ੍ਹ, 03 ਜਨਵਰੀ–26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਹੋਰ ਮੰਤਰੀ ਵੀ ਤਿਰੰਗਾ ਲਹਿਰਾਉਣਗੇ। ਪੰਜਾਬ ਦੇ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਨੂੰ ਲੈ ਕੇ ਸੂਚੀ ਜਾਰੀ ਕੀਤੀ ਗਈ ਹੈ।ਸੂਚੀ ਮੁਤਾਬਕ, ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਤਿਰੰਗਾ ਲਹਿਰਾਉਣਗੇ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਦੇਣਗੇ। ਉੱਧਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ, ਤਿਰੰਗਾ ਲਹਿਰਾਉਣ ਦੀ ਰਸਮ ਵਿਚ ਹਿੱਸਾ ਲੈਣਗੇ। ਪੜ੍ਹੋ ਹੇਠ ਦਿਤੀ ਸੂਚੀ—-