ਬਾਬਾ ਅਜੈਬ ਸਿੰਘ ਮੱਖਣ ਵਿੰਡੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਖ਼ਬਰ ਸ਼ੇਅਰ ਕਰੋ
035610
Total views : 131857

ਬਾਬਾ ਅਜੈਬ ਸਿੰਘ ਮੱਖਣ ਵਿੰਡੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 25 ਮਾਰਚ-(ਡਾ. ਮਨਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੈਬ ਸਿੰਘ ਮੱਖਣ ਵਿੰਡੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਅਜੈਬ ਸਿੰਘ ਦਾ ਕਾਰ ਸੇਵਾ ਕਾਰਜਾਂ ਵਿਚ ਵੱਡਾ ਯੋਗਦਾਨ ਰਿਹਾ ਹੈ। ਇਨ੍ਹਾਂ ਨੇ ਗੁਰੂ ਘਰਾਂ ਦੀਆਂ ਸੇਵਾਵਾਂ ਵਿਚ ਵੱਡੇ ਕਾਰਜ ਕੀਤੇ ਹਨ। ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਬਾ ਅਜੈਬ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।