Total views : 131859
ਅੰਮ੍ਰਿਤਸਰ, 29 ਮਾਰਚ (ਡਾ. ਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2024-25 ਦਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਰਦਾਸ ਉਪਰੰਤ ਸ਼ੁਰੂ ਹੋ ਗਿਆ ਹੈ।
ਇਸ ਇਜਲਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਮੈਂਬਰ ਸਾਹਿਬਾਨ ਮੌਜੂਦ ਹਨ।