ਕਿਸਾਨ ਮਜ਼ਦੂਰ ਜਥੇਬੰਦੀ ਨੇ 26 ਮਾਰਕੀਟ ਕਮੇਟੀਆਂ ਤੋੜਨ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਖ਼ਬਰ ਸ਼ੇਅਰ ਕਰੋ
035639
Total views : 131896

ਅੰਮ੍ਰਿਤਸਰ, 30 ਮਾਰਚ-(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)-ਕਿਸਾਨ ਮਜ਼ਦੂਰ ਜਥੇਬੰਦੀ ਨੇ ਭਗਵੰਤ ਮਾਨ ਸਰਕਾਰ ਵੱਲੋਂ 26 ਮਾਰਕੀਟ ਕਮੇਟੀਆਂ ਤੋੜਨ ਦੇ ਫੈਸਲੇ ਵਿਰੁੱਧ ਸਰਕਾਰ ਦਾ ਫੂਕਿਆ ਪੁਤਲਾ, ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਕਿਸਾਨਾਂ, ਮਜ਼ਦੁਰਾਂ ਬੀਬੀਆਂ ਦਾ ਜੱਥਾ ਸ਼ੰਭੂ ਬਾਰਡਰ ਨੂੰ ਰਵਾਨਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸੂਬਾ ਆਗੂ ਸਰਵਨ ਸਿੰਘ ਪੰਧੇਰ,ਸੂਬਾ ਆਗੂ ਗੁਰਬਚਨ ਸਿੰਘ ਚੱਬਾ,ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰਕੇ ਪ੍ਰਾਈਵੇਟ ਕੰਪਨੀਆਂ ਦੁਆਰਾ ਬਣਾਏ ਹੋਏ 9 ਸਈਲੋ ਗੁਦਾਮਾਂ ਨੂੰ ਪ੍ਰਬੰਧ ਸੋਂਪ ਦਿੱਤਾ ਹੈ। ਅੰਮ੍ਰਿਤਸਰ ਵਿੱਚ ਅਟਾਰੀ, ਮਜੀਠਾ, ਮਹਿਤਾ ਆਦਿ ਮਾਰਕੀਟ ਕਮੇਟੀਆਂ ਖਤਮ ਕੀਤੀਆਂ ਗਈਆਂ ਹਨ।ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ,ਮਜ਼ਦੁਰਾਂ ਤੇ ਦੇਸ਼ ਦੇ ਸੰਘੀ ਢਾਂਚੇ ਲਈ ਬਹੁਤ ਖਤਰਨਾਕ ਹੈ ਅਤੇ ਇਸ ਨਾਲ ਆਪਣੇ ਆਪ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਣ ਵਾਲੀ ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਅਸਲ ਵਿੱਚ ਕਿਸਾਨ ਅੰਦੋਲਨ ਦੇ ਦਬਾਅ ਹੇਠ ਤਿੰਨ ਕਾਲੇ ਕਾਨੂੰਨ ਤਾਂ ਭਾਵੇਂ ਰੱਦ ਕਰ ਦਿੱਤੇ ਗਏ ਪਰ ਹੁਣ ਉਨ੍ਹਾਂ ਨੂੰ ਅੰਦਰਖਾਤੇ ਲਾਗੂ ਕੀਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ,ਸਕੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ,ਮਜ਼ਦੂਰਾ,ਬੀਬੀਆਂ ਦਾ ਜੱਥਾ ਸ਼ੰਭੂ ਬਾਰਡਰ ਲਈ ਰਵਾਨਾ ਕੀਤਾ ਗਿਆ ਅਤੇ ਚੱਲ ਰਹੇ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ ਕੀਤਾ ਗਿਆ।ਇਸ ਮੌਕੇ ਲਖਵਿੰਦਰ ਸਿੰਘ ਵਰਿਆਮ, ਮੰਗਜੀਤ ਸਿੰਘ ਸਿੱਧਵਾਂ,ਮਨਰਾਜ ਸਿੰਘ,ਰਵਿੰਦਰ ਸਿੰਘ ਵੱਲਾ,ਰੇਸ਼ਮ ਸਿੰਘ ਜੋਗਾ ਸਿੰਘ ਵਾਲਾ,ਪ੍ਰਗਟ ਸਿੰਘ ਗੁਨੋਵਾਲ, ਮਗਵਿੰਦਰ ਸਿੰਘ,ਗੁਰਮੀਤ ਸਿੰਘ ਮੰਡਿਆਲਾ, ਨਿਰਵੈਲ ਸਿੰਘ,ਅਵਤਾਰ ਸਿੰਘ ਚੱਬਾ,ਮੋਹਕਮ ਸਿੰਘ ਬੰਡਾਲਾ,ਬਿਕਰਮਜੀਤ ਸਿੰਘ,ਚਰਨਜੀਤ ਸਿੰਘ ਸਿੱਧਵਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।