Total views : 131859
Total views : 131859
ਜੰਡਿਆਲਾ ਗੁਰੂ, 30 ਮਾਰਚ – ਸਿਵਲ ਹਸਪਤਾਲ ਤਰਨਤਾਰਨ ਦੇ ਸੁਪਰਡੈਂਟ ਡਾ. ਕੰਵਰ ਕੁਲਦੀਪ ਸਿੰਘ ਮੱਲੀਆਂ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਆਪਣੇ ਗ੍ਰਹਿ ਪਿੰਡ ਮੱਲੀਆਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਭਾਈ ਸਤਨਾਮ ਸਿੰਘ ਦੇ ਜੱਥੇ ਵੱਲੋੰ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ।
ਇਸ ਮੌਕੇ ਹੋਰਨਾਂ ਤੋ ਇਲਾਵਾ ਸੰਤ ਨੌਮੀ ਦਾਸ, ਸੰਤ ਗੁਰਮੇਲ ਦਾਸ, ਜਥੇ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ, ਜਸਜੀਤ ਸਿੰਘ ਢਿਲੋਂ ਮੈਨੇਜਰ, ਰੁਪਿੰਦਰ ਸਿੰਘ ਰੂਬੀ ਨਿੱਝਰਪੁਰਾ, ਭਾਈ ਪ੍ਰਕਾਸ਼ ਸਿੰਘ, ਕੁਲਦੀਪ ਸਿੰਘ ਮਾਲੋਵਾਲ, ਜਵਾਹਰ ਸਿੰਘ ,
ਸੁਖਵਿੰਦਰ ਸਿੰਘ ਸੁੱਖ ਮੇਹਰਬਾਨਪੁਰਾ, ਅਮਰੀਕ ਸਿੰਘ ਪਹਿਲਵਾਨ, ਡਾ. ਮਨਜੀਤ ਸਿੰਘ ਰਟੌਲ, ਜਗਰੂਪ ਸਿੰਘ ਧਾਰੜ, ਸੁਦਾਗਰ ਸਿੰਘ ਲਾਲੀ, ਗੁਰਨਾਮ ਸਿੰਘ ਮੱਲੀਆਂ ਕਵੀਸ਼ਰ ਜੱਥਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।