ਜੰਡਿਆਲਾ ਗੁਰੂ ਪੁਲਿਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਗ੍ਰਿਫ਼ਤਾਰ-

ਖ਼ਬਰ ਸ਼ੇਅਰ ਕਰੋ
035612
Total views : 131859

ਜੰਡਿਆਲਾ ਗੁਰੂ, 30 ਮਾਰਚ-(ਸਿਕੰਦਰ ਮਾਨ)- ਪੁਲਿਸ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸਤਿੰਦਰ ਸਿੰਘ ਦੀਆਂ ਹਦਾਇਤਾਂ ਤੇ ਡੀ.ਐਸ.ਪੀ. ਜੰਡਿਆਲਾ ਰਾਵਿੰਦਰ ਸਿੰਘ ਦੀ ਅਗਵਾਈ ਹੇਠ  ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ੳ ਪਰਮਿੰਦਰ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਵੱਲੋਂ ਮਿਲੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 1 ਨਸ਼ਾ ਤੱਸਕਰ ਨੂੰ ਗ੍ਰਿਫਤਾਰ ਕਰਕੇ 150 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜੰਡਿਆਲਾ ਗੁਰੂ ਦੇ ਐੱਸ.ਐੱਚ.ੳ ਪਰਮਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਨਸ਼ਟ ਕਰਨ ਲਈ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।

#ActionAgainstDrugs
#NashaMuktPunjab
Punjab Police India
Border Range Police
SAANJH Punjab Police
Sadak Surakhya Force