ਬੀ.ਕੇ.ਯੂ. (ਉਗਰਾਹਾਂ) ਵੱਲੋਂ 2 ਅਪ੍ਰੈਲ ਤੋਂ 5 ਅਪ੍ਰੈਲ ਤੱਕ ਪੰਜਾਬ ਦੇ ਸਮੂਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਦਾ ਕੀਤਾ ਜਾਵੇਗਾ ਘਿਰਾੳ

ਖ਼ਬਰ ਸ਼ੇਅਰ ਕਰੋ
048054
Total views : 161406

ਚੰਡੀਗੜ੍ਹ, 31 ਮਾਰਚ – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 2 ਅਪ੍ਰੈਲ ਤੋਂ 5 ਅਪ੍ਰੈਲ ਤੱਕ ਪੰਜਾਬ ਦੇ ਸਮੂਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਦਾ ਘਿਰਾੳ ਕੀਤਾ ਜਾਵੇਗਾ ਅਤੇ ਮੰਗ ਪੱਤਰ ਦਿੱਤੇ ਜਾਣਗੇ।

ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ ‘ਤੇ ਪੰਜਾਬ ਸਰਕਾਰ ਵੱਲੋਂ ਵੀਂ ਕਣਕ ਦੇ ਸੀਜਨ ਦੌਰਾਨ ਜੋ 26 ਦਾਣਾ ਮੰਡੀਆਂ ‘ਚ ਸੀਲੋ ਦੇ ਗੁਦਾਮਾਂ ਵਿਚ ਕਣਕ ਦੀ ਫ਼ਸਲ ਨੂੰ ਸਟੋਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਉਸਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਕਦੇ ਵੀ ਚੁੱਪ ਨਹੀਂ ਬੈਠਣਗੇ। ਉਨਾਂ ਕਿਹਾ ਕਿ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ  ਧਰਨਾ ਦੇ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।