Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਬਜੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਸੈਮੀਨਾਰ

ਖ਼ਬਰ ਸ਼ੇਅਰ ਕਰੋ
043982
Total views : 148983

ਅੰਮ੍ਰਿਤਸਰ, 1 ਅਪ੍ਰੈਲ- (ਡਾ. ਮਨਜੀਤ ਸਿੰਘ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ,ਮਾਨਾਂਵਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਆਪਣੇ ਮੌਜੂਦ ਲੌਕਾਂ ਨੂੰ ਸੰਬੋਧਿਤ ਕਰਦੇ ਹੋਏ ਜਿਲ੍ਹਾ ਪੱਧਰੀ ਪੀ.ਡਬਲਿਊ.ਡੀ.ਕਮੇਟੀ ਮੈਂਬਰ ਸ.ਧਰਮਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦੇ ਪਰਵ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ,ਜਿਸਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲਿੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।

ਇਸ ਮੌਕੇ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਪ੍ਰਬੰਧਕੀ ਸ਼ਾਖਾ ਇੰਚਾਰਜ ਅਮਰਜੀਤ ਸਿੰਘ, ਵਿਧਾਨਸਭਾ ਹਲਕਾ ਅਟਾਰੀ ਦੇ ਪੀ.ਡਬਲਿਊ.ਡੀ.ਕਮੇਟੀ ਨੋਡਲ ਅਫ਼ਸਰ ਸ੍ਰੀਮਤੀ ਸੰਤੋਸ਼ ਕੁਮਾਰੀ, ਸੁਖਰਾਜ ਸਿੰਘ, ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸ੍ਰੀਮਤੀ ਸਿਮਰਨਜੀਤ ਕੌਰ ਹਾਜ਼ਰ ਸਨ।