Total views : 131858
ਹੁਸ਼ਿਆਰਪੁਰ, 2 ਅਪ੍ਰੈਲ – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਦੇਸ਼ ਭਰ ਵਿਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ।
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ ਖੁਣ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ ਸਰਕਾਰੀ ਹਾਈ ਸਕੂਲ, ਜੁਝਾਰ ਚਠਿਆਲ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਦੀ ਭਾਰਤੀ ਪੁਲਾੜ ਖੋਜ ਸੰਸਥਾਨ (ISRO) ਦੀ ਟ੍ਰੇਨਿੰਗ ਲਈ ਚੋਣ ਹੋਈ ਹੈ। ਉਨ੍ਹਾਂ ਇਨ੍ਹਾਂ ਬੱਚੀਆਂ ਦੇ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
#komalmittal