Total views : 131855
Total views : 131855
ਜੰਡਿਆਲਾ ਗੁਰੂ, 04 ਜਨਵਰੀ– ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਗੁਰੂਦੁਆਰਾ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਆਲਾ ਗੁਰੂ ਵੱਲੋਂ ਆਯੋਜਿਤ ਪ੍ਰਭਾਤ ਫੇਰੀ ਅੱਜ ਤੜਕਸਾਰ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਵਿਖੇ ਪਹੁੰਚੀ। ਜਿੱਥੇ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਪ੍ਕਾਸ਼ ਸਿੰਘ ਤੇ ਸੰਗਤਾਂ ਨੇ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋ ਇਲਾਵਾ ਭਾਈ ਗੁਰਜੰਟ ਸਿੰਘ, ਸਰਬਜੀਤ ਸਿੰਘ ਡਿੰਪੀ, ਬਲਬੀਰ ਸਿੰਘ ਤੋਂ ਇਲਾਵਾ ਸੰਗਤਾਂ ਵੱਡੀ ਤਦਾਦ ਚ ਹਾਜ਼ਰ ਸਨ। ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।