Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ-ਸਹਾਇਕ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050917
Total views : 167411

ਅੰਮ੍ਰਿਤਸਰ, 4 ਅਪ੍ਰੈਲ -(ਸਿਕੰਦਰ ਮਾਨ)- ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਪੀ:ਜੀ:ਆਰ:ਐਸ ਪੋਰਟਲ ’ਤੇ ਵੱਖ ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੋਰਟਲ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ connect.punjab.gov.in ਜਾਂ ਕਾਲ ਸੈਂਟਰ ਦੇ ਨੰਬਰ 1100 ਰਾਹੀਂ ਜਾਂ ਸੇਵਾ ਕੇਂਦਰਾਂ ਦੇ ਰਾਹੀਂ ਆਪਣੀ ਸ਼ਿਕਾਇਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੰਜਾਬ ਪੱਧਰ ’ਤੇ ਵੀ ਮੋਨੀਟਰਿੰਗ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਵੀ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ। ਸ੍ਰੀ ਮੋਦੀ ਨੇ ਦੱਸਿਆ ਕਿ ਪੋਰਟਲ ਰਾਹੀਂ ਪ੍ਰਾਪਤ ਹੋਈ ਸ਼ਿਕਾਇਤ ਦਾ ਨਿਪਟਾਰਾ ਹੋਣ ਤੇ ਸਬੰਧਤ ਵਿਅਕਤੀ ਨੂੰ ਐਸ:ਐਮ:ਐਸ ਰਾਹੀਂ ਪੁਛਿਆ ਜਾਂਦਾ ਹੈ ਕਿ ਉਹ ਆਪਣੀ ਸ਼ਿਕਾਇਤ ਦੇ ਨਿਪਟਾਰਾ ਸਬੰਧੀ ਸੰਤੁਸ਼ਟ ਹੈ ਜਾਂ ਨਹੀਂ ਜੇਕਰ ਉਸ ਵੱਲੋਂ ਅਸੰਤੁਸ਼ਟਤਾ ਦਾ ਪ੍ਰਗਟਾਵਾ ਕੀਤਾ ਜਾਵੇ ਤਾਂ ਉਸ ਦੀ ਸ਼ਿਕਾਇਤ ਨੂੰ ਉਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਂਦਾ ਹੈ।
ਸ੍ਰੀ ਮੋਦੀ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਹਫਤੇ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ ਜਿਲ੍ਹਾ ਆਈ ਟੀ ਇੰਚਾਰਜ਼ ਸ਼੍ਰੀ ਗੁਲਸ਼ਨ ਕੁਮਾਰ, ਮੈਡਮ ਸੁਖਰਾਜ ਕੌਰ , ਤੰਨੂ ਮਹਾਜਨ, ਸ਼੍ਰੀ ਰਾਜਕੁਮਾਰ, ਸ: ਮਲਕੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ।