ਸੁਖਜਿੰਦਰ ਸਿੰਘ ਹੇਰ ਬਣੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ

ਖ਼ਬਰ ਸ਼ੇਅਰ ਕਰੋ
035610
Total views : 131857

ਅੰਮ੍ਰਿਤਸਰ, 8 ਅਪ੍ਰੈਲ (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਦੁਨੀਆ ਭਰ ‘ਚ ਮਿਸਾਲੀ ਸੇਵਾ ਕਾਰਜਾਂ ਲਈ ਨਿਵੇਕਲੀ ਪਛਾਣ ਰੱਖਣ ਵਾਲੇ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਸੁਖਜਿੰਦਰ ਸਿੰਘ ਹੇਰ ਦੇ ਗ੍ਰਹਿ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਡਾ. ਓਬਰਾਏ ਦੇ ਆਦੇਸ਼ ਅਨੁਸਾਰ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਅਮਰਜੀਤ ਸਿੰਘ ਸੰਧੂ ਅਤੇ ਮਨਪ੍ਰੀਤ ਸਿੰਘ ਕੰਬੋਜ ਨੇ ਸੁਖਜਿੰਦਰ ਸਿੰਘ ਹੇਰ ਨੂੰ ਡਾ. ਓਬਰਾਏ ਵਲੋਂ ਭੇਜੇ ਗਏ ਸਨਮਾਨ ਚਿੰਨ੍ਹ ਸੌਂਪੇ।ਇਸ ਮੌਕੇ ‘ਤੇ ਸੁਖਜਿੰਦਰ ਸਿੰਘ  ਹੇਰ ਨੇ ਡਾ: ਓਬਰਾਏ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਡਾ: ਓਬਰਾਏ,  ਟਰੱਸਟ ਦੇ ਮੈਂਬਰਾਂ ਤੇ ਲੋੜਵੰਦਾਂ ਦੀਆਂ ਆਸਾਂ ‘ਤੇ ਪੂਰਾ ਉੱਤਰਨ ਦਾ ਹਰ ਸੰਭਵ ਯਤਨ ਕਰਨਗੇ।