Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਮੁੱਖ ਖੇਤੀਬਾੜੀ ਅਫਸਰ ਵੱਲੋਂ ਖੜੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਕਿਸਾਨਾਂ ਨੂੰ ਸੁਝਾਅ

ਖ਼ਬਰ ਸ਼ੇਅਰ ਕਰੋ
051749
Total views : 168631

ਅੰਮ੍ਰਿਤਸਰ 9 ਅਪ੍ਰੈਲ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਣਕ ਦੀ ਫਸਲ ਪੱਕਣ ਕਿਨਾਰੇ ਹੈ ਅਤੇ ਕੁਝ ਹੀ ਦਿਨਾਂ ਵਿੱਚ ਕਣਕ ਦੀ ਵਾਢੀ ਜੋਰਾਂ ਤੇ ਹੋਵੇਗੀ। ਉਹਨਾਂ ਕਣਕ ਦੀ ਖੜੀ ਫਸਲ ਨੂੰ ਅੱਗ ਲੱਗਣ ਤੋਂ ਬਚਾਅ ਲਈ ਸੁਝਾਅ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦੇ ਖੇਤਾਂ ਨੇੜੇ ਅੱਗ ਲੱਗਣ ਦੇ ਕਾਰਨਾਂ ਤੋਂ ਸਾਵਧਾਨ ਰਿਹਾ ਜਾਵੇ। ਖੇਤਾਂ ਕਿਨਾਰੇ ਰੂੜੀ ਆਦਿ ਦੇ ਢੇਰਾਂ ਅਤੇ ਹੋਰ ਘਾਹ ਫੂਸ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਢੀ ਕਰਦੇ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਸਿਗਰਟ ਬੀੜੀ ਆਦਿ ਦੀ ਵਰਤੋਂ ਨਾ ਕਰੇ। ਕਿਸਾਨਾਂ ਨੂੰ ਖੇਤਾਂ ਵਿੱਚ ਬਣੇ ਟਿਊਬਵੈੱਲ ਦੇ ਚੁਬੱਚੇ ਆਦਿ ਪਾਣੀ ਨਾਲ ਭਰ ਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਸੰਭਵ ਹੋਵੇ ਤਾਂ ਖਾਲਾਂ ਵਿੱਚ ਪਾਣੀ ਖੜਾ ਰੱਖਿਆ ਜਾਵੇ। ਜਿੰਨਾ ਕਿਸਾਨਾਂ ਕੋਲ ਟਰੈਕਟਰ ੳਪਰੇਟਡ ਸਪਰੇਅ ਪੰਪ ਹਨ ਉਹਨਾਂ ਨੂੰ ਚਾਹੀਦਾ ਹੈ ਕਿ ਪੰਪਾਂ ਨੂੰ ਪਾਣੀ ਨਾਲ ਭਰ ਕੇ ਰੱਖ ਲਿਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਸਮੇਂ ਇਸਨੂੰ ਅੱਗ ਬੁਝਾਉਣ ਲਈ ਵਰਤਿਆ ਜਾ ਸਕੇ।
ਖੇਤੀ ਮਸ਼ੀਨਰੀ ਆਦਿ ਵਿੱਚ ਪੁਰਜਿਆਂ ਦੀ ਰਗੜ ਤੋਂ ਪੈਦਾ ਹੋਣ ਵਾਲੀ ਅੱਗ ਤੋਂ ਬਚਣ ਲਈ ਖੇਤੀ ਮਸ਼ੀਨਰੀ ਨੂੰ ਗਰੀਸ ਕਰ ਲਿਆ ਜਾਵੇ। ਕਣਕ ਦੀ ਵਾਢੀ ਕੇਵਲ ਪੂਰਾ ਪੱਕਣ ਤੇ ਹੀ ਕੀਤੀ ਜਾਵੇ, ਰਾਤ ਸਮੇਂ ਅਤੇ ਨਮੀ ਵਾਲੀ ਫਸਲ ਦੀ ਵਾਢੀ ਨਾ ਕੀਤੀ ਜਾਵੇ। ਖੇਤਾਂ ਵਿੱਚੋਂ ਲੰਘਦੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਬਿਜਲੀ ਵਿਭਾਗ ਨਾਲ ਤਾਲਮੇਲ ਕਰਕੇ ਸਮੇਂ ਸਿਰ ਕਸਾ ਲਿਆ ਜਾਵੇ। ਟਰਾਂਸਫਾਰਮਰ ਹੇਠਾਂ ਖੜੀ ਫਸਲ ਨੂੰ ਘੱਟੋ-ਘੱਟ ਇੱਕ ਮਰਲਾ ਕੱਟ ਲਿਆ ਜਾਵੇ ਤਾਂ ਜੋ ਸਪਾਰਕਿੰਗ ਆਦਿ ਤੋਂ ਹੋਣ ਵਾਲੀ ਅੱਗ ਤੋਂ ਕਣਕ ਨੂੰ ਬਚਾਇਆ ਜਾ ਸਕੇ।