Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ

ਖ਼ਬਰ ਸ਼ੇਅਰ ਕਰੋ
050284
Total views : 166229

ਜ਼ਿਲੇ੍ ਦੀਆਂ 57 ਮੰਡੀਆਂ ਵਿਚ ਹੋਵੇਗੀ ਕਣਕ ਦੀ ਖਰੀਦ — ਡਿਪਟੀ ਕਮਿਸ਼ਨਰ
 ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱ¤ਧ ਨਹੀਂ ਹੋਣੀ ਚਾਹੀਦੀ ਨਮੀ
ਅੰਮ੍ਰਿਤਸਰ, 10 ਅਪ੍ਰੈਲ- (ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ 57 ਮੰਡੀਆਂ ਬਣਾਈਆਂ ਗਈਆਂ ਹਨ,ਜਿਸ ਵਿਚ ਮੁੱਖ ਯਾਰਡ 8, ਸਬ ਯਾਰਡ 11 ਅਤੇ 38 ਖਰੀਦ ਕੇਂਦਰ ਬਣਾਏ ਗਏ ਹਨ। ਇਸ ਸੱਬੱਧੀ ਅੱਜ ਸ੍ਰੀ ਘਨਸ਼ਾਮ ਥੋਰੀ ਨੇ ਰੱਬੀ ਸੀਜ਼ਨ 2024—25 ਦੇ ਸਬੱਧ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ ਕਰਦੇ ਹੋਏ ਜਾਣਕਾਰੀ ਦਿੱਤੀ।
ਉਹਨਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 940000 ਮੀਟਰਕ ਟਨ ਉਤਪਾਦਨ ਹੋਣ ਦੀ ਕੁਇੱਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੱਟਲ ਦਰਜ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੱਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 59 ਮੱਡੀਆਂ ਵਿੱਚ ਅੱਦਾਜ਼ਨ 736011 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੱਸੀਆਂ ਵਿਚਕਾਰ ਇਹਨਾਂ ਮੱਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੱਸੀਆਂ ਨੂੰ ਬਾਰਦਾਨਾ / ਗੱਠਾਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024—25 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤ¤ਕ ਨਿਰਧਾਰਿਤ ਕੀਤਾ ਹੈ। ਵਿਭਾਗ ਵਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ: ਸਰਤਾਜ ਸਿੰਘ ਨੇ ਦਸਿਆ ਕਿ ਜ਼ਿਲੇ ਵਿਚ ਕਣਕ ਦੀ ਬਿਜਾਈ ਅਧੀਨ ਕੁਲ ਰਕਬਾ 188000 ਹੈਕਟੇਅਰ ਹੈ। ਅਤੇ ਮੰਡੀਆਂ ਵਿਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੱਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿ¤ਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਐਸ.ਡੀ.ਐਮ ਮਨਕੰਵਲ ਚਾਹਲ, ਐਸ .ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ ਮਜੀਠਾ ਡਾ: ਹਰਨੂਰ ਕੌਰ, ਐਸ.ਡੀ.ਐਮ ਬਾਬਾ ਬਕਾਲਾ ਸ: ਰਵਿੰਦਰ ਸਿੰਘ। ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।