ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ, ਜੰਡਿਆਲਾ ਗੁਰੂ ਵਿਖੇ ਚੁਪਿਹਰਾ ਜਪ ਤਪ ਸਮਾਗਮ ਕਰਵਾਇਆ-

ਖ਼ਬਰ ਸ਼ੇਅਰ ਕਰੋ
035612
Total views : 131859

 

ਜੰਡਿਆਲਾ ਗੁਰੂ, 11 ਅਪ੍ਰੈਲ (ਸਿਕੰਦਰ ਮਾਨ)- ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ, ਜੰਡਿਆਲਾ ਗੁਰੂ ਵਿਖੇ ਚੁਪਿਹਰਾ ਜਪ ਤਪ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਾਈ ਗੁਰਇਕਬਾਲ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।

ਇਸ ਮੌਕੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਨਰਿੰਦਰ ਸਿੰਘ  ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਦੇ ਮੁੱਖ ਸੰਚਾਲਕ ਭਾਈ ਨਰਿੰਦਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ  ਕੀਤੀ।

ਇਸ ਮੌਕੇ ਭਾਈ ਗੁਰਇਕਬਾਲ ਸਿੰਘ ਅਤੇ ਐਮ.ਡੀ ਭਾਈ ਨਰਿੰਦਰ ਸਿੰਘ ‘ਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਇੰਗਲਿਸ਼ ਸਪੀਕਿੰਗ ਕੇਂਦਰ ਦੀਆਂ ਬੱਚੀਆਂ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਸਿਲਾਈ ਕਢਾਈ ਕੇਂਦਰ ਦੀਆਂ ਬੱਚੀਆਂ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਕੰਪਿਊਟਰ ਸਿਖਲਾਈ ਕੇੰਦਰ ਦੀਆਂ ਬੱਚੀਆਂ ਦੇ ਕੋਰਸ ਪੂਰੇ ਹੋਣ ਤੇ ਉਹਨਾਂ ਬੱਚੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੀਮਤੀ ਸੁਹਿੰਦਰ ਕੌਰ, ਪਰਮਜੀਤ ਕੌਰ, ਮੈਡਮ ਸੁਨੇਨਾ ਰੰਧਾਵਾ ਸ਼ਹਿਰੀ ਪ੍ਰਧਾਨ, ਸਰਬਜੀਤ ਸਿੰਘ ਡਿੰਪੀ, ਕੇਵਲ ਸਿੰਘ ਖੇਲਾ, ਹਰਜੀਤ ਸਿੰਘ, ਬਲਵਿੰਦਰ ਸਿੰਘ ਇੰਸੈਪਕਟਰ, ਤੀਰਥ ਸਿੰਘ, ਭਾਈ ਜਸਬੀਰ ਸਿੰਘ, ਭਾਈ ਭੁਪਿੰਦਰ ਸਿੰਘ ਟਰੱਸਟੀ, ਭਾਈ ਨਰਿੰਦਰ ਸਿੰਘ ਟਰੱਸਟੀ, ਭਾਈ ਉਪਦੀਪ ਸਿੰਘ ਟਰੱਸਟੀ ਅਤੇ ਭਾਈ ਗੁਰਇਕਬਾਲ ਸਿੰਘ ਅਤੇ ਐਮ. ਡੀ ਭਾਈ ਨਰਿੰਦਰ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਦੇ ਮੈਂਬਰਾਂ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਤੇ ਮਠਿਆਈ ਦੇ ਡੱਬੇ ਦੇ ਕੇ ਹਾਜ਼ਰ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗੁਰੂ ਕਾ ਅਤੁੱਟ ਲੰਗਰ  ਵਰਤਾਇਆ ਗਿਆ।