




Total views : 161427






Total views : 161427ਜੰਡਿਆਲਾ ਗੁਰੂ, 12 ਅਪ੍ਰੈਲ -(ਸਿਕੰਦਰ ਮਾਨ)-ਬੀ.ਡੀ.ਪੀ.ੳ ਦਫਤਰ ਜੰਡਿਆਲਾ ਗੁਰੂ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਸਤਨਾਮ ਸਿੰਘ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
ਇਸ ਮੌਕੇ ਬੀ.ਡੀ.ਪੀ.ੳ. ਸ. ਮਿੱਤਰਮਾਨ ਸਿੰਘ ਨੇ ਆਈਆਂ ਸੰਗਤਾਂ ਨੂੰ ਜਿੱਥੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ, ਉਥੇ ਹੀ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਬੀ.ਡੀ.ਪੀ.ੳ ਦਫਤਰ ਜੰਡਿਆਲਾ ਗੁਰੂ ਦੇ ਸਮੂਹ ਸਟਾਫ
ਤੋ ਇਲਾਵਾ ਸ. ਛਨਾਖ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਮੇਜਰ ਸਿੰਘ ਸੁਪਰਡੈਂਟ, ਅਵਤਾਰ ਸਿੰਘ ਟੱਕਰ, ਜਸਜੀਤ ਸਿੰਘ ਢਿਲੋਂ ਮੈਨੇਜਰ, ਜਗਦੀਪ ਸਿੰਘ ਢਿਲੋਂ, ਸੁਨੈਨਾ ਰੰਧਾਵਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।







