Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

ਖ਼ਬਰ ਸ਼ੇਅਰ ਕਰੋ
052042
Total views : 169031

ਅੰਮ੍ਰਿਤਸਰ, 12 ਅਪ੍ਰੈਲ -(ਸਿਕੰਦਰ ਮਾਨ)-ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ ਪ੍ਰਿੰਸੀਪਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਪ੍ਰਿੰਸੀਪਲ ਮੈਡਮ ਵੱਲੋਂ ਸਲਾਨਾ ਰਿਪੋਰਟ ਪੜ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਹਿ ਪਾਠਕ੍ਰਮ ਗਤੀਵਿਧੀਆਂ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ। ਮੁੱਖ ਮਹਿਮਾਨ ਨੇ ਸੈਸ਼ਨ 2022-23 ਦੀ ਯੂਨੀਵਰਸਿਟੀ, ਘਰੇਲੂ ਅਤੇ ਆਮ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ (ਬੀ.ਕਾਮ, ਬੀ ਐਸ ਸੀ (ਮੈਡੀਕਲ, ਨਾਨ ਮੈਡੀਕਲ, ਹੋਮ ਸਾਇੰਸ , ਸੀ.ਐਨ.ਡੀ, ਕੰਪਿਊਟਰ ਸਾਇੰਸ), ਬੀ.ਏ., ਪੀ.ਜੀ.ਡੀ.ਸੀ.ਏ., ਐਮ. ਏ (ਸੰਗੀਤ ਗਾਇਨ ਅਤੇ ਵਾਦਨ, ਅੰਗ੍ਰੇਜੀ ਅਤੇ ਭੂਗੋਲ) ਪੁਰਸਕਾਰ ਵੰਡੇ ੍ਟ ਵਧੀਆ ਵਿਦਿਆਰਥਣ ਸੰਦੀਪ ਕੌਰ(ਯੂ. ਜੀ), ਮਨਪ੍ਰੀਤ ਕੌਰ (ਪੀ.ਜੀ.), ਵਧੀਆ ਬੁਲਾਰਾ ਤਹਿਰੀਨ ਕੌਰ, ਵਧੀਆ ਖਿਡਾਰਨ ਕੋਮਲਪ੍ਰੀਤ ਕੌਰ ਨੂੰ ਅਤੇ ਕਾਲਜ ਦੀ ਵਧੀਆ ਵਿਦਿਆਰਥਣ ਕਸ਼ਿਸ਼ ਸਲਵਾਨ ਨੂੰ ਘੋਸ਼ਿਤ ਕੀਤਾ ਗਿਆ੍ਟ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਦੱਸਿਆ ਕਿ ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ੍ਟ।ਉਹਨਾਂ ਕਿਹਾ ਕਿ ਪੜ ਲਿਖ ਕੇ ਅਸੀਂ ਆਪਣੇ ਭਵਿੱਖ ਨੂੰ ਰੋਸ਼ਨ ਕਰ ਸਕਦੇ ਹਾਂ ਅਤੇ ਵੱਡੇ ਵੱਡੇ ਮਾਰਕੇ ਮਾਰ ਸਕਦੇ ਹਾਂ,ਸਾਨੂੰ ਸਿੱਖਿਆ ਅਤੇ ਸਖ਼ਤ ਮਿਹਨਤ ਕਰਕੇ ਜੀਵਨ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ੍ਟ ਪ੍ਰਿੰਸੀਪਲ ਨੇ ਇਨਾਮ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਦਰਸ਼ਨ ਕੀਤਾ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ।
ਕੈਪਸ਼ਨ: ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਵਿਖੇ ਵਿਦਿਆਰਥਾਂ ਨੂੰ ਪੁਰਸਕਾਰ ਦਿੰਦੇ ਹੋਏ।