Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁੁੁਰੂ ਵਿਖੇ ਸਮਾਗਮ –

ਖ਼ਬਰ ਸ਼ੇਅਰ ਕਰੋ
051761
Total views : 168647
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁੁੁਰੂ ਵਿਖੇ ਸਮਾਗਮ –
     ਜੰਡਿਆਲਾ ਗੁਰੂ, 13 ਅਪ੍ਰੈਲ -(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
     ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
            ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ, ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ, ਰਾਜੀਵ ਕੁਮਾਰ ਮਾਣਾ, ਗਗਨਦੀਪ ਸਿੰਘ ਐਸ.ੳ, ਬਾਬਾ ਗੁਰਭੇਜ ਸਿੰਘ ਖਜਾਲਾ, ਸਾਹਿਲ ਕੁਮਾਰ, ਜਸਜੀਤ ਸਿੰਘ ਢਿਲੋਂ ਮੈਨੇਜਰ, ਸੁੱਖ ਮੇਹਰਬਾਨ, ਐਡਵੋਕੇਟ ਸਰਬਜੀਤ ਸਿੰਘ ਜੋਸਨ, ਰੁਪਿੰਦਰ ਸਿੰਘ ਰੂਬੀ ਨਿੱਝਰ, ਡਾ.ਬੀ.ਐਸ. ਮੱਲੀ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ  ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਕਰਵਾਏ ਗਏ ਸਮਾਗਮ ਦੀਆ ਤਸਵੀਰਾਂ।