Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ

ਖ਼ਬਰ ਸ਼ੇਅਰ ਕਰੋ
046259
Total views : 154271
  1. ਚੰਡੀਗੜ੍ਹ, 13 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋੰ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ  ਪਹਿਲੀ ਸੂਚੀ ਜਾਰੀ ਕੀਤੀ ਗਈ ਹੈ।

ਇਸ ਅਨੁਸਾਰ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਨੂੰ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਗਿਆ ਹੈ।