




Total views : 160051






Total views : 160051ਸ੍ਰੀ ਗੋਇੰਦਵਾਲ ਸਾਹਿਬ, 14 ਅਪ੍ਰੈਲ- ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਸੇਵਾ ਅਰੰਭੀ ਗਈ। ਲੰਗਰ ਹਾਲ ਦੀ ਇਹ ਇਮਾਰਤ ਸਤੰਬਰ ਮਹੀਨੇ ਸ੍ਰੀ ਗੁਰੂ ਅਮਰਦਾਸ ਜੀ ਦੇ 450ਵੇਂ ਜੋਤੀ ਜੋਤਿ ਦਿਵਸ ਦੇ ਸ਼ਤਾਬਦੀ ਸਮਾਗਮਾਂ ਤੱਕ ਸੰਗਤ ਅਰਪਣ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਰਾਹੀਂ ਕਰਵਾਈ ਜਾ ਰਹੀ ਹੈ। ਕਾਰ ਸੇਵਾ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਗਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਿੰਦਰ ਕੌਰ ਭੂਲੋਵਾਲ, ਗੁਰਮੀਤ ਸਿੰਘ ਬੂਹ, ਜਸਵੰਤ ਸਿੰਘ ਪੁੜੈਣ, ਮੈਂਬਰ ਧਰਮ ਪ੍ਰਚਾਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓ.ਐੱਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਧਰਮ ਪ੍ਰਚਾਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਗੁਰਾ ਸਿੰਘ ਮੌਜੂਦ ਸਨ।







