Total views : 131859
ਚੰਡੀਗੜ੍ਹ, 14 ਅਪ੍ਰੈਲ – ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਸੂਚੀ ਮੁਤਾਬਕ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।