Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ-

ਖ਼ਬਰ ਸ਼ੇਅਰ ਕਰੋ
051768
Total views : 168654

ਅੰਮਿ੍ਤਸਰ 15 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ. ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਰੰਗਕਰਮੀ ਸ਼੍ਰੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ ਇਸ ਨਾਟਕ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਨਾਟਕ ਵਿੱਚ ਕੰਮ ਕਰਦੇ ਅਦਾਕਾਰਾਂ ਨੇ ਆਪਣੀ ਬੇਹਤਰੀਨ ਅਦਾਕਾਰੀ ਨਾਲ ਮੌਕੇ ਤੇ ਮੌਜੂਦ ਆਮ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਰੰਗਕਰਮੀ ਸ਼੍ਰੀ ਦਲਜੀਤ ਸੋਨਾ ਨੇ ਕਿਹਾ ਕਿ ਕਿਸੇ ਵੀ ਗੰਭੀਰ ਮੁੱਦੇ ਤੇ ਆਮ ਲੋਕਾਂ ਤੱਕ ਗੱਲ ਪਹੁੰਚਾਉਣ ਦਾ ਰੰਗਮੰਚ ਅੱਜ ਵੀ ਸੱਭ ਤੋਂ ਵਧੀਆ ਅਤੇ ਅਸਾਨ ਸਾਧਨ ਹੈ। ਉਹਨਾਂ ਕਿਹਾ ਕਿ ਸਾਨੂੰ ਸੱਭ ਨੂੰ ਅਗਾਮੀ ਚੋਣਾਂ ਵਿੱਚ ਇੱਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਦੀ ਚੋਣ ਕਰਨੀ ਚਾਦੀਦੀ ਹੈ,ਜੋ ਸਮਾਜ ਲਈ ਚੰਗੇ ਕੰਮ ਕਰ ਸਕੇ। ਜਿਕਰਯੋਗ ਹੈ ਕਿ ਜਿਲਾ ਪ੍ਰਸ਼ਾਸਨ ਵਲੋਂ ਸਮਾਜ ਦੇ ਹਰ ਵਰਗ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ,ਇਸੇ ਲੜੀ ਵਜੋਂ ਐਨ.ਜੀ.ਓ. ਦੀ ਸਹਾਇਤਾ ਨਾਲ ਵਿਸ਼ੇਸ਼ ਨੁੱਕੜ ਨਾਟਕ ਖੇਡੇ ਜਾ ਰਹੇ ਹਨ।