ਡਿਪਟੀ ਕਮਿਸ਼ਨਰ ਨੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਕੀਤਾ ਦੌਰਾ

ਖ਼ਬਰ ਸ਼ੇਅਰ ਕਰੋ
035611
Total views : 131858

ਤਰਨ ਤਾਰਨ, 16 ਅਪ੍ਰੈਲ -(ਡਾ. ਦਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾ ਲੋਕਾਂ ਨੂੰ ਅਪਣਾ ਨਵਾਂ ਡਰਾਈਵਿੰਗ ਲਾਇਸੰਸ ਜਾ ਪੁਰਾਣਾ ਡਰਾਈਵਿੰਗ ਲਾਇਸੰਸ ਰਿਨਿਊ ਕਰਾਉਣ ਲਈ ਟ੍ਰੇਨਿੰਗ ਸਰਟੀਫਿਕੇਟ ਲੈਣ ਲਈ (ਮਹੂਆਣਾ) ਜ਼ਿਲਾ ਮੁਕਤਸਰ ਜਾਣਾ ਪੈਂਦਾ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ੍ਰੇਨਿੰਗ ਰੈੱਡ ਕਰਾਸ ਦਫ਼ਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਹੀ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਵਿੱਚ ਸੜਕੀ ਨਿਯਮਾਂ ਸਬੰਧੀ ਦੋ ਦਿਨ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ।ਉਹਨਾਂ ਕਿਹਾ ਕਿ ਜੋ ਵਿਅਕਤੀ ਇਹ ਟ੍ਰੇਨਿੰਗ ਕਰਨਾ ਚਾਹੁੰਦੇ ਹਨ, ਉਹ ਕਾਰਜਕਾਰੀ ਸਕੱਤਰ ਰੈੱਡ ਕਰਾਸ ਦਫ਼ਤਰ ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਐੱਸ. ਡੀ. ਐੱਮ ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਆਈ. ਏ ਐੱਸ, ਕਾਰਜਕਾਰੀ ਸਕੱਤਰ ਸ੍ਰੀ ਸਰਬਜੀਤ ਸਿੰਘ ਥਿੰਦ, ਜ਼ਿਲਾ ਟ੍ਰੇਨਿੰਗ ਸੁਪਰਵਾਈਜਰ ਸੁਰਜੀਤ ਸਿੰਘ ਨਿੱਜਰ, ਸੰਜੇ ਕੁਮਾਰ, ਤਰਨਜੀਤ ਸਿੰਘ ਅਤੇ ਮਨਦੀਪ ਸਿੰਘ ਆਦਿ ਹਾਜਰ ਸਨ।
—————