Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਵਿਰੋਧੀ ਪਾਰਟੀਆਂ ਦੇ ਲਾਰਿਆਂ ਤੋਂ ਸੁਚੇਤ ਰਹੋ – ਹਰਭਜਨ ਸਿੰਘ ਈ ਟੀ ਓ

ਖ਼ਬਰ ਸ਼ੇਅਰ ਕਰੋ
046264
Total views : 154286

ਆਪ ਦਾ ਕਾਫਲਾ ਲਗਾਤਾਰ ਵੱਧ ਰਿਹਾ –

ਅੰਮ੍ਰਿਤਸਰ, 17 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-  ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਾਏ ਜਾ ਰਹੇ ਹਨ, ਜਦਕਿ ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੇ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ। ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ ।    ਇਸ ਗੱਲ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ।

ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਵਿਰੋਧੀ ਪਾਰਟੀ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ ਅਤੇ ਸਾਨੂੰ ਇਹਨਾਂ ਤੋਂ ਬਚਣ ਦੀ ਲੋੜ ਹੈ ।ਉਹਨਾਂ ਦੱਸਿਆ ਕਿ ਪਿਛਲੇ 70 ਸਾਲਾਂ ਦਾ ਇਤਿਹਾਸ ਦੇਖ ਲਵੋ ਤਾਂ ਪਤਾ ਲੱਗ ਜਾਵੇਗਾ ਕਿ ਵਿਰੋਧੀਆਂ ਨੇ ਪੰਜਾਬ ਦੇ ਵਿਕਾਸ ਲਈ ਕੀ ਕੀਤਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਦੋ ਸਾਲ ਦੇ ਵਿੱਚ ਵਿੱਚ ਹੀ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ, ਮੁਫਤ ਬਿਜਲੀ, ਮੁਫਤ ਬੱਸਾਂ ਦਾ ਸਫਰ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ।  ਜਦੋਂਕਿ ਇਹ ਵਿਰੋਧੀ ਪਾਰਟੀ ਵਾਲੇ ਝੂਠਾ ਪ੍ਰਚਾਰ ਕਰਕੇ ਹੀ ਵੋਟਾਂ ਲੈਣ ਦੀ ਚਾਹ ਵਿੱਚ ਹਨ।

ਉਹਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਮ ਆਦਮੀ ਪਾਰਟੀ ਨੂੰ ਮਜਬੂਤ ਕਰੀਏ ਤਾਂ ਜੋ ਪੰਜਾਬ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ। ਕੈਬਿਨੇਟ ਮੰਤਰੀ ਨੇ ਕਿਹਾ ਕਿ ਬੜੀ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ  ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਹੈ ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ ਕਿ ਉਹ ਕਿਤੇ ਕੇਂਦਰ ਦੀ ਸੱਤਾ ਵਿੱਚ ਨਾ ਆ ਜਾਵੇ। ਉਹਨਾਂ ਕਿਹਾ ਕਿ ਇਹ ਕੇਵਲ ਕੇਜਰੀਵਾਲ ਨੂੰ ਤਾਂ ਬੰਦ ਕਰ ਸਕਦੇ ਹਨ ਪਰ ਉਹਨਾਂ ਦੀ ਸੋਚ ਨੂੰ ਨਹੀਂ।

ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਇਹਨਾਂ ਨੂੰ ਪੂਰਾ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਦਿਨੀ ਕੁਝ ਪਰਿਵਾਰ ਝੂਠੇ ਲਾਰਿਆਂ ਵਿੱਚ ਆ ਕੇ ਹੋਰ   ਪਾਰਟੀ ਵਿਚ ਸ਼ਾਮਿਲ ਹੋ ਗਏ ਸਨ ਉਹ ਹੁਣ ਖੁਦ ਮੁੜ ਆਪ ਵਿਚ ਵਾਪਸ ਆ ਗਏ ਹਨ। ਇਸ ਮੌਕੇ ਹੋਰਨਾਂ ਤੋ ਇਲਾਵਾ ਸ. ਜਰਮਨਜੀਤ ਉਦੋਨੰਗਲ, ਬਲਜੀਤ ਸਿੰਘ ਉਦੋਨੰਗਲ, ਚੇਅਰਮੈਨ ਗੁਰਵਿੰਦਰ ਸਿੰਘ, ਗੁਰਜਿੰਦਰ ਸਿੰਘ, ਸੁਖਦੇਵ ਸਿੰਘ ਬੁੱਟਰ, ਲਖਵਿੰਦਰ ਸਿੰਘ ਉਸਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।