ਸ਼੍ਰੀ ਰਾਮ ਨੌਮੀ ਮੌਕੇ ਜੰਡਿਆਲਾ ਗੁਰੂ ਵੱਲੋਂ ਸ਼ੋਭਾ ਯਾਤਰਾ ਦਾ ਆਯੋਜਨ

ਖ਼ਬਰ ਸ਼ੇਅਰ ਕਰੋ
035640
Total views : 131897

ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਿਸ਼ੇਸ਼ ਤੌਰ ਤੇ ਹੋਏ ਸ਼ਾਮਲ-

ਜੰਡਿਆਲਾ ਗੁਰੂ, 17 ਅਪ੍ਰੈਲ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਵਿਖੇ ਸ਼੍ਰੀ ਰਾਮ ਨੌਮੀ ਦੇ ਸੰਬੰਧ ‘ਚ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਜੰਡਿਆਲਾ ਗੁਰੂ ਵੱਲੋਂ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਸ਼ੋਭਾ ਯਾਤਰਾ ਵਿੱਚ ਵੱਖਰੇ ਵੱਖਰੇ ਧਾਰਮਿਕ, ਸਮਾਜਿਕ ਅਤੇ ਸਿਆਸੀ ਹਸਤੀਆਂ ਨੇ ਸ਼ਿਰਕਤ ਕੀਤੀ। ਸ਼ੋਭਾ ਯਾਤਰਾ ਜੰਡਿਆਲਾ ਗੁਰੂ ਦੇ ਪ੍ਰਾਚੀਨ ਮੰਦਿਰ ਸ਼੍ਰੀ ਰਘੁਨਾਥ ਡਾਲੀਆਣਾ ਮੰਦਿਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਦੀ ਹੁੰਦੀ ਹੋਈ ਵਾਪਿਸ ਡਾਲੀਆਣਾ ਮੰਦਿਰ ਵਿਖੇ ਸਮਾਪਤ ਹੋਈ। ਸ਼ੋਭਾ ਯਾਤਰਾ ਦੌਰਾਨ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ ਗਏ।

ਇਸ ਸ਼ੋਭਾ ਯਾਤਰਾ ਦਾ ਸ਼ਹਿਰ ਵਾਸੀਆ ਵੱਲੋਂ ਥਾਂ ਥਾਂ ਭਰਵਾਂ ਸੁਆਗਤ ਕੀਤਾ ਗਿਆ ਅਤੇ ਠੰਡੇ ਮਿੱਠੇ ਜਲ ਦੀ ਲੰਗਰ ਲਗਾਏ ਗਏ। ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦੇ ਪ੍ਰਧਾਨ ਮੁਕੇਸ਼ ਕੁਮਾਰ ਸੋਨੀ, ਪ੍ਰਦੀਪ ਜੈਨ ਰੋਕੀ, ਮੋਨੂੰ ਸ਼ਰਮਾ, ਮੁਨੀਸ਼ ਜੈਨ, ਸੰਜੀਵ ਧਵਨ, ਨਵਨੀਤ ਭੋਲਾ, ਰਾਹੁਲ ਪਸਾਹਨ, ਪ੍ਰਿੰਸ ਅਨੇਜਾ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋ ਇਲਾਵਾ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਸਾਬਕਾ ਪ੍ਰਧਾਨ ਰਵਿੰਦਰਪਾਲ ਸਿੰਘ ਕੁੱਕੂ, ਭਾਜਪਾ ਪੰਜਾਬ ਕਾਰਜਕਾਰਨੀ ਮੈਂਬਰ ਪੰਜਾਬ ਰਾਜੀਵ ਕੁਮਾਰ ਮਾਣਾ, ਨਰੇਸ਼ ਪਾਠਕ ਮੈਂਬਰ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਜੰਡਿਆਲਾ ਗੁਰੂ, ਪ੍ਰੀਕਸ਼ਤ ਸ਼ਰਮਾ, ਸੁਨੈਨਾ ਰੰਧਾਵਾ ਮਹਿਲਾ ਬਲਾਕ ਪ੍ਰਧਾਨ,  ਭਾਜਪਾ ਮੰਡਲ ਪ੍ਰਧਾਨ ਜੰਡਿਆਲਾ ਗੁਰੂ ਕਪਿਲ ਦੇਵ, ਵਿਸ਼ਾਲ ਦੀਪ, ਚੇਤਨ ਵੋਹਰਾ, ਚਾਹਤ ਮਿਗਲਾਨੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ।