ਡਾ. ਕਮਲਪਾਲ ਨੇ ਸਿਵਲ ਸਰਜਨ ਤਰਨਤਾਰਨ ਵਜੋਂ ਅਹੁਦਾ ਸੰਭਾਲਿਆ

ਖ਼ਬਰ ਸ਼ੇਅਰ ਕਰੋ
048054
Total views : 161406

ਤਰਨ ਤਾਰਨ, 0 4 ਜਨਵਰੀ  — ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਵੇਗਾ। ਇਸ ਮੌਕੇ ਤੇ ਜਿਲਾ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ੍ਹ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਡੀ.ਡੀ.ਐਚ.ਓ. ਡਾ ਬਮਰਾ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ. ਰਨਦੀਪ ਸਿੰਘ, ਜਿਲਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਐਸ. ਆਈ. ਗਰੁਦੇਵ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।
—————