Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਜੰਡਿਆਲਾ ਗੁਰੂ ਪੁਲਿਸ ਵੱਲੋਂ ਪਿੰਡ ਧੀਰੇਕੋਟ ਕਤਲ ਕੇਸ ‘ਚ 2 ਗ੍ਰਿਫਤਾਰ-

ਖ਼ਬਰ ਸ਼ੇਅਰ ਕਰੋ
046250
Total views : 154252

ਜੰਡਿਆਲਾ ਗੁਰੂ ਪੁਲਿਸ ਨੇ ਸੁਲਝਾਈ ਕਤਲ ਕੇਸ ਦੀ ਗੁੱਥੀ-

ਜੰਡਿਆਲਾ ਗੁਰੂ, 19 ਅਪ੍ਰੈਲ -(ਸਿਕੰਦਰ ਮਾਨ)-ਜੰਡਿਆਲਾ ਗੁਰੂ  ਨੇੜਲੇ ਪਿੰਡ ਧੀਰੇਕੋਟ ਦੇ ਕਿਸਾਨ ਸੁਖਦੇਵ ਸਿੰਘ ਲਾਡੀ (47) ਪੁੱਤਰ ਮੂਰਤਾ ਸਿੰਘ, ਜਿਸ ਦਾ ਕੱਲ੍ਹ ਤੜਕੇ ਉਸ ਦੀ ਹੀ ਬੰਬੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਕੁਝ ਘੰਟਿਆਂ ਵਿਚ ਇਸ ਸੰਬੰਧ ਵਿਚ ਦੋ ਵਿਅਕਤੀਆਂ ਨੂੰ ਵਰਤੇ ਗਏ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਐਸ. ਐਚ. ਓ. ਜੰਡਿਆਲਾ ਗੁਰੂ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿਅਕਤੀ ਮ੍ਰਿਤਕ ਸੁਖਦੇਵ ਸਿੰਘ ਲਾਡੀ ਦੇ ਪੁਰਾਣੇ ਮਿੱਤਰ ਹੀ ਨਿਕਲੇ। ਉਨਾਂ ਦੱਸਿਆ ਕਿ ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਐਸ. ਪੀ. (ਡੀ) ਹਰਿੰਦਰ ਸਿੰਘ ਅਤੇ ਡੀ. ਐਸ. ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਟੀਮਾਂ ਬਣਾ ਕੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਫੋਨ ਕਾਲਾਂ ਦੇ ਅਧਾਰ ’ਤੇ ਦੋਸ਼ੀਆਂ ਤੱਕ ਪੁੱਜਣ ਵਿਚ ਸਫ਼ਲਤਾ ਹਾਸਲ ਕੀਤੀ ਹੈ।