ਜ਼ਿਲ੍ਹਾ ਚੋਣ ਅਫ਼ਸਰ ਨੇ ਸਰਕਾਰੀ ਪੋਲੀਟੈਕਨਿਕ ਕਾਲਜ, ਭਿੱਖੀਵਿੰਡ ਵਿਖੇ ਸਥਾਪਤ ਸਟਰਾਂਗ ਰੂਮ ਦਾ ਕੀਤਾ ਦੌਰਾ

ਖ਼ਬਰ ਸ਼ੇਅਰ ਕਰੋ
035611
Total views : 131858

ਸਟਰਾਂਗ ਰੂਮ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਲਿਆ ਜਾਇਜ਼ਾ

ਤਰਨ ਤਾਰਨ, 20 ਅਪ੍ਰੈਲ – (ਡਾ. ਦਵਿੰਦਰ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਸ਼ਨਿਚਰਵਾਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਭਿੱਖੀਵਿੰਡ ਦੇ ਪੀ.ਟੀ.ਯੂ ਬਲਾਕ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਈ.ਵੀ.ਐੱਮ. ਦੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਸੀਟ ਦੇ ਹਲਕਾ ਖੇਮਕਰਨ ਦਾ ਸਟਰਾਂਗ ਰੂਮ ਭਿੱਖੀਵਿੰਡ ਵਿਖੇ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਸੰਸਥਾ ਤੋਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੋਲਿੰਗ ਪਾਰਟੀਆਂ ਨੂੰ ਈ .ਵੀ. ਐਮਜ਼ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮ ਦੇ ਸਾਰੇ ਪ੍ਰਬੰਧ ਜ਼ਿਲਾ ਚੋਣ ਦਫਤਰ ਵੱਲੋਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਸੁਰੱਖਿਆ ਦੇ ਪੱਖ ਤੋਂ ਵੀ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸਮਾਂ ਰਹਿੰਦੇ ਕਾਊਂਟਿੰਗ ਸੈਂਟਰਾਂ ਵਿੱਚ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।