ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ

ਖ਼ਬਰ ਸ਼ੇਅਰ ਕਰੋ
035606
Total views : 131852

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ
ਅੰਮ੍ਰਿਤਸਰ, 04 ਜਨਵਰੀ -(ਡਾ. ਮਨਜੀਤ ਸਿੰਘ)-ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 8 ਜਨਵਰੀ ਤੱਕ ਸਵੇਰ 11:00 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੀਆਂ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਧੇ ਵੱਜੋਂ ਅਪਣਾਉਣ ਲਈ ਦੋ ਹਫਤੇ ਦੀ ਡੇਅਰੀ ਸਿਖਲਾਈ 8 ਜਨਵਰੀ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਕਰਵਾਈ ਜਾਣੀ ਹੈ। ਇਸ ਲਈ ਸਿਖਲਾਈ ਕੋਰਸ ਵਿੱਚ ਜਿਲਾ ਅੰਮ੍ਰਿਤਸਰ ਨਾਲ ਸਬੰਧਤ ਬੇਰੋਜਗਾਰ ਨੌਜਵਾਨ ਲੜਕੇ ਲੜਕੀਆ ਜੋ ਘੱਟੋ ਘੱਟ ਪੰਜਵੀਂ ਪਾਸ ਹੋਣ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ ਪੇਡੂ ਖੇਤਰ ਨਾਲ ਸਬੰਧਤ ਹੋਣ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋ ਸਬੰਧਤਾਂ ਨੂੰ ਵੱਖ – ਵੱਖ ਬੈਂਕਾਂ ਤੋ ਡੇਅਰੀ ਕਰਜੇ ਦੀ ਸੁਵਿਧਾ ਰਾਹੀ ਦੋ ਤੋਂ ਵੀਹ ਪਸ਼ੂਆ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ. ਜਾਤੀ ਲਈ ਸਬਸਿਡੀ ਮੁਹੱਇਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨਾਂ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਲੜਕੇ / ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰ.9915303267,788893092 ਤੇ ਸੰਪਰਕ ਕੀਤਾ ਜਾ ਸਕਦਾ ਹੈ।