ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਦੇ ਪੱਕੇ ਕਰਮਚਾਰੀਆਂ ਨੂੰ ਡਾ. ਵਿਜੇ ਸਤਬੀਰ ਸਿੰਘ ਮੁੱਖ ਪ੍ਰਬੰਧਕ ਵਲੋਂ 7 ਪ੍ਰਤੀਸ਼ਤ ਮਹਿੰਗਾਈ ਭੱਤੇ ਦਾ ਤੋਹਫਾ

ਖ਼ਬਰ ਸ਼ੇਅਰ ਕਰੋ
035609
Total views : 131856

ਅੰਮ੍ਰਿਤਸਰ, 2 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ (ਸਾਬਕਾ ਆਈ.ਏ.ਐਸ.) ਵਲੋਂ ਕਰਮਚਾਰੀਆਂ ਨੂੰ 7 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰ ਦਿਤਾ ਗਿਆ। ਜਿਸ ਕਰਕੇ ਕਰਮਚਾਰੀਆਂ ਵਿੱਚ ਅਥਾਹ ਖੁਸ਼ੀ ਦੀ ਲਹਿਰ ਦੌੜ ਗਈ। ਇਹ ਮਹਿੰਗਾਈ ਭੱਤਾ ਲਾਗੂ ਹੋਣ ਨਾਲ ਲਗਭਗ ਇੱਕ ਹਜ਼ਾਰ ਪੱਕੇ ਕਰਮਚਾਰੀਆਂ ਨੂੰ ਵੱਡਾ ਆਰਥਿਕ ਲਾਭ ਪ੍ਰਾਪਤ ਹੋਵੇਗਾ।
ਇਸ ਮੌਕੇ ਸ੍ਰ. ਠਾਨ ਸਿੰਘ ਬੁੰਗਈ. ਸ੍ਰ. ਸ਼ਰਨ ਸਿੰਘ ਸੋਢੀ, ਸ੍ਰ. ਰਵਿੰਦਰ ਸਿੰਘ ਕਪੂਰ, ਸ੍ਰ: ਜੈਮਲ ਸਿੰਘ ਢਿਲੋਂ, ਬਲਵਿੰਦਰ ਸਿੰਘ ਫੌਜੀ, ਠਾਕਰ ਸਿੰਘ ਬੁੰਗਈ, ਪ੍ਰਦੀਪ ਸਿੰਘ ਮਾਨ, ਹਰਮਿੰਦਰ ਸਿੰਘ ਜਕਰੇਵਾਲੇ, ਜਗਦੀਪ ਸਿੰਘ ਲਾਂਗਰੀ ਤੇ ਹੋਰ ਕਰਮਚਾਰੀਆਂ ਵਲੋਂ ਡਾ. ਵਿਜੇ ਸਤਬੀਰ ਸਿੰਘ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਸ਼ਾਲ ਨਾਲ ਸਨਮਾਨਤ ਕੀਤਾ ਗਿਆ।

ਇਸ ਮੌਕੇ ਡਾ. ਵਿਜੇ ਸਤਬੀਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜੇ ਹਨ ਅਤੇ ਉਨ੍ਹਾਂ ਦੀ ਬੇਹਤਰੀ ਲਈ ਹਮੇਸ਼ਾਂ ਵਚਨਬੱਧ ਹਾਂ ਡਾ. ਵਿਜੇ ਸਤਬੀਰ ਸਿੰਘ ਨੇ ਇਹ ਵੀ ਦਸਿਆ ਕਿ ਉਨ੍ਹਾਂ ਵਲੋਂ 2014 ਤੋਂ ਜੋ ਮੈਡੀਕਲ ਪਾਲਿਸੀ ਲਾਗੂ ਕੀਤੀ ਗਈ ਸੀ। ਉਸ ਤੋਂ ਹੁਣ ਕਰਮਚਾਰੀਆਂ ਨੂੰ ਭਾਰੀ ਲਾਭ ਪ੍ਰਾਪਤ ਹੋ ਰਿਹਾ ਹੈ ਕਿਉਂਕਿ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਪਤਨੀ ਤੇ ਬੱਚਿਆਂ ਨੂੰ ਵੀ ਪਾਲਿਸੀ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਸ੍ਰ. ਜਸਵੰਤ ਸਿੰਘ ਬੌਬੀ ਦਿੱਲੀ ਵਾਲੇ, ਸ੍ਰ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ मठ ।