Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਕਿਸਾਨ ਅੰਦੋਲਨ 68ਵੇਂ ਦਿਨ ਵਿੱਚ ਜਾਰੀ- ਕਿਸਾਨਾਂ ਦੀ ਰਿਹਾਈ ਲਈ ਜਾਰੀ ਰੇਲ ਰੋਕੋ ਮੋਰਚਾ 5ਵੇਂ ਦਿਨ ‘ਚ ਸ਼ਾਮਲ-

ਖ਼ਬਰ ਸ਼ੇਅਰ ਕਰੋ
049589
Total views : 164987

ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ-

ਚੰਡੀਗੜ੍ਹ, 22 ਅਪ੍ਰੈਲ – ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸਬੰਧੀ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਦੇਸ਼ ਭਰ ਦੇ ਕਿਸਾਨ ਮਜ਼ਦੂਰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਹੋਏ ਹਨ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਅਤੇ ਅੰਦੋਲਨ ਦੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਜਾਰੀ ਅੰਦੋਲਨ ਦੇ 68 ਦਿਨ ਪੂਰੇ ਹੋ ਚੁੱਕੇ ਹਨ ਅਤੇ ਇਹਨਾਂ ਦਿਨਾਂ ਵਿੱਚ ਪੂਰੇ ਦੇਸ਼ ਅਤੇ ਦੁਨੀਆ ਵਿਚ ਮੰਗਾਂ ਪ੍ਰਤੀ ਜਾਗਰੂਕਤਾ ਫੈਲ ਚੁੱਕੀ ਹੈ, ਜਿਸ ਕਾਰਨ ਸਭ ਵਰਗਾਂ ਵੱਲੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਹਮਦਰਦੀ ਅਤੇ ਹਮਾਇਤ ਕੀਤੀ ਜਾ ਰਹੀ ਹੈ। ਓਹਨਾ ਦੱਸਿਆ ਕਿ ਸਭ ਸੰਘਰਸ਼ਮਈ ਜਥੇਬੰਦੀਆਂ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਔਰਤਾਂ ਦੇ ਵਿਸ਼ਾਲ ਜਥੇ ਮੋਰਚੇ ਵਿਚ ਸ਼ਾਮਿਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਮਜ਼ਦੂਰ ਵਾਢੀ ਦਾ ਕੰਮ ਨਿਬੇੜ ਸਕਣ। ਓਹਨਾ ਜਾਣਕਾਰੀ ਦਿੱਤੀ ਕਿ ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ਤੇ ਚੱਲ ਰਿਹਾ ਰੇਲ ਰੋਕੋ ਮੋਰਚਾ ਵੀ 5ਵੇਂ ਦਿਨ ਪੂਰੇ ਕਰ ਚੁੱਕਾ ਹੈ ਪਰ ਸਰਕਾਰ ਵੱਲੋਂ ਵਾਅਦਾ ਖਿਲਾਫੀ ਕਰਕੇ ਬੇਕਸੂਰ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ, ਜਿਸਦੇ ਚਲਦੇ ਕੱਲ੍ਹ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ( ਖਟਕੜ ) ਵਿਖੇ ਅਗਲਾ ਐਕਸ਼ਨ ਐਲਾਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਦੇ ਸਵਾਲਾਂ ਤੋਂ ਭੱਜਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ, ਇਸ ਨੇ ਸਾਬਿਤ ਕੀਤਾ ਹੈ ਕਿ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਵੋਟ ਪਾਉਣ ਤੋਂ ਪਹਿਲਾਂ ਵੋਟ ਲੈਣ ਆਏ ਨੁਮਾਇੰਦਿਆਂ ਦੇ ਆਪਣੇ ਮਸਲਿਆਂ ਪ੍ਰਤੀ ਵਿਚਾਰ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ। ਓਹਨਾ ਕਿਹਾ ਕਿ ਦੇਸ਼ ਦੇ ਕਿਸਾਨ ਮਜ਼ਦੂਰ ਵੱਲੋਂ ਜਿੰਨੀਂ ਦੇਰ ਸਾਰੀਆਂ ਫ਼ਸਲਾਂ ਦੀ ਖਰੀਦ ਦਾ ਐਮ ਐਸ ਪੀ ਗਰੰਟੀ ਕਨੂੰਨ, ਕਿਸਾਨ ਮਜ਼ਦੂਰ ਦੀ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ, ਭੂੰਮੀ ਅਧਿਗ੍ਰਹਿਣ ਨਿਜ਼ਮ ਨੂੰ 2013 ਦੇ ਸਰੂਪ ਵਿੱਚ ਲਾਗੂ ਕਰਨ, 2021 ਕਿਸਾਨ ਅੰਦੋਲਨ ਦੀਆਂ ਮੰਨੀਆ ਮੰਗਾਂ ਲਾਗੂ ਕਰਨ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ ਕਰਨ, ਆਦਿਵਾਸੀਆਂ ਦੇ ਹੱਕਾਂ ਦੇ ਕਾਰਪੋਰੇਟ ਘਰਾਣਿਆਂ ਹਵਾਲੇ ਬੰਦ ਕਰਕੇ ਸੰਵਿਧਾਨ ਦੀ 5ਵੀ ਸੂਚੀ ਲਾਗੂ ਕਰਨ ਸਮੇਤ 10 ਦੀਆਂ 10 ਮੰਗਾਂ ਦੇ ਠੋਸ ਹੱਲ ਨਹੀਂ ਕੀਤੇ ਜਾਂਦੇ ਓਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਸੁਰਜੀਤ ਸਿੰਘ ਫੂਲ, ਸ਼ਵਿੰਦਰ ਸਿੰਘ ਚੁਤਾਲਾ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋਹੜੀ, ਦਿਲਬਾਗ ਸਿੰਘ ਹਰੀਗੜ੍ਹ, ਬਲਵੰਤ ਸਿੰਘ ਬਹਿਰਾਮ ਕੇ, ਜੰਗ ਸਿੰਘ ਭੰਟੇਰੀ, ਤੇਜਬੀਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।