Total views : 131857
ਜੰਡਿਆਲਾ ਗੁਰੂ, 22 ਅਪ੍ਰੈਲ-(ਸਿਕੰਦਰ ਮਾਨ)- ਡੀ.ਸੀ.ਪੀ.ਓ ਅੰਮ੍ਰਿਤਸਰ ਦਿਹਾਤੀ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਜੰਡਿਆਲਾ ਗੁਰੂ ਵੱਲੋਂ ਬਲਾਕ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਧਾਰੜ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਭਲਾਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਇੰਚਾਰਜ ਰਣਜੀਤ ਸਿੰਘ, ਜਸਪਾਲ ਸਿੰਘ, ਸਰਬਜੀਤ ਕੌਰ ਅਤੇ ਕਮਲਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।