Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਆਉਣ ਤੋਂ ਰੋਕੀ ਜਾਵੇ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043980
Total views : 148963

ਕਿਸਾਨ ਖੱਜ਼ਲ-ਖੁਆਰੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀ ਵਿਚ ਲਿਆਉਣ
ਅੰਮਿ੍ਤਸਰ, 23 ਅਪ੍ਰੈਲ ( ਡਾ. ਮਨਜੀਤ ਸਿੰਘ,  ਸਿਕੰਦਰ ਮਾਨ)-ਕਣਕ ਦੀ ਖਰੀਦ ਨੂੰ ਲੈ ਕੇ ਜਿਲੇ ਭਰ ਵਿਚ ਲਗਾਤਾਰ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਕਿਉਂਕਿ ਦਾਣੇ ਵਿਚ ਵੱਧ ਨਮੀ ਮਿਲਣ ਨਾਲ ਖਰੀਦ ਏਜੰਸੀਆਂ ਵਾਸਤੇ ਖਰੀਦ ਕਰਨੀ ਸੰਭਵ ਨਹੀਂ ਹੁੰਦੀ, ਜਿਸ ਕਾਰਨ ਕਿਸਾਨ ਨੂੰ ਕਣਕ ਸੁੱਕਣ ਦਾ ਇੰਤਜ਼ਾਰ ਮੰਡੀ ਵਿਚ ਬੈਠ ਕੇ ਕਰਨਾ ਪੈਂਦਾ ਹੈ। ਇਸ ਨਾਲ ਇਕ ਤਾਂ ਕਿਸਾਨ ਦੀ ਖੱਜ਼ਲ ਖੁਆਰੀ ਹੁੰਦੀ ਹੈ, ਦੂਸਰਾ ਮੰਡੀ ਵਿਚ ਥਾਂ ਰੁੱਝਿਆ ਰਹਿੰਦਾ ਹੈ, ਜੋ ਕਿ ਹੋਰ ਫਸਲ ਦੀ ਖਰੀਦ ਵਿਚ ਵਿਘਨ ਪਾਉਂਦਾ ਹੈ। ਅੱਜ ਕਣਕ ਦੀ ਖਰੀਦ ਸਬੰਧੀ ਐਸ ਡੀ ਐਮ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ, ਜਿਲਾ ਮੰਡੀ ਅਫਸਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸ੍ਰੀ ਥੋਰੀ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ ਅਧਿਕਾਰੀ ਸ. ਅਮਨਦੀਪ ਸਿੰਘ ਨੇ ਦੱਸਿਆ ਕਿ ਇਕ ਤਾਂ ਬਰਸਾਤ ਘੱਟ ਸੀ ਦੂਸਰਾ ਕਣਕ ਤਰਪਾਲਾਂ ਨਾਲ ਢੱਕੀ ਹੋਣ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਉਨਾਂ ਦੱਸਿਆ ਕਿ ਅੱਜ ਮੁੜ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਕਈ ਸਥਾਨਾਂ ਉਤੇ ਦਾਣੇ ਵਿਚ ਨਮੀ 12 ਫੀਸਦੀ ਤੋਂ ਵੱਧ ਹੋਣ ਕਾਰਨ ਖਰੀਦ ਨਹੀਂ ਹੋ ਸਕੀ। ਉਨਾਂ ਦੱਸਿਆ ਕਿ ਮੰਡੀਆਂ ਵਿਚ ਗੇਟ ਉਤੇ ਨਮੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਵੀ ਟਰਾਲੀ ਵਿਚ ਵੱਧ ਨਮੀ ਵਾਲੀ ਕਣਕ ਮਿਲਦੀ ਹੈ, ਉਸ ਨੂੰ ਵਾਪਸ ਭੇਜਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਰਸਾਤ ਕਾਰਨ ਨਮੀ ਆਮ ਨਾਲੋਂ ਵੱਧੀ ਹੈ, ਸੋ ਉਹ ਕਣਕ ਦੀ ਕਟਾਈ ਵੇਲੇ ਦਾਣੇ ਦੀ ਨਮੀ ਦਾ ਜ਼ਰੂਰ ਧਿਆਨ ਰੱਖਣ। ਉਨਾਂ ਕਿਹਾ ਕਿ ਅਸੀਂ ਤੁਹਾਡੀ ਫਸਲ ਦਾ ਇਕ ਇਕ ਦਾਣਾ ਖਰੀਦਣ ਲਈ ਪਾਬੰਦ ਹਾਂ, ਸੋ ਕਿਸੇ ਵੀ ਤਰਾਂ ਦੀ ਕਾਹਲੀ ਦੀ ਲੋੜ ਨਹੀਂ ਹੈ।