Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪ੍ਰਾਪਤ ਕੀਤੀ ਲਾਅ ਦੀ ਡਿਗਰੀ –

ਖ਼ਬਰ ਸ਼ੇਅਰ ਕਰੋ
050921
Total views : 167417

ਅੰਮ੍ਰਿਤਸਰ, 27 ਅਪ੍ਰੈਲ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਾਨਵੋਕੇਸ਼ਨ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ। ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ.  ਜਸਗੁਰਪ੍ਰੀਤ ਸਿੰਘ ਪੁਰੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ । ਜਸਟਿਸ ਸ. ਜਸਗੁਰਪ੍ਰੀਤ ਸਿੰਘ ਪੁਰੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ । ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ ।          ਇਸ ਮੌਕੇ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ । ਮੰਤਰੀ ਈ ਟੀ ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ ।

ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਸ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ , ਪ੍ਰਿੰਸੀਪਲ ਕਵਲਜੀਤ ਸਿੰਘ , ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ , ਕਾਲਜ ਦਾ ਸਟਾਫ਼ ਮੌਜੂਦ ਰਹੇ ।

ਫ਼ੋਟੋ: ਮੰਤਰੀ ਹਰਭਜਨ ਸਿੰਘ ਈ ਟੀ ਓ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਤੋਂ ਲਾਅ ਦੀ ਡਿਗਰੀ ਪ੍ਰਾਪਤ ਕਰਦੇ ਹੋਏ ।