Total views : 131858
ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਉਨਾਂ ਵੱਡੇ ਰੋਹ ਨੂੰ ਵੇਖਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ।ਵਰਨਣਯੋਗ ਹੈ ਕਿ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਸੀ।