ਜੰਡਿਆਲਾ ਗੁਰੂ ਸ਼ਹਿਰ ਵਿੱਚ ਦੁਕਾਨਾਂ ਤੇ ਘਰੇਲੂ ਸਿਲੰਡਰਾਂ ਦੀ ਵਰਤੋਂ ਨੂੰ ਰੋਕਣ ਲਈ ਕੀਤੀ ਚੈਕਿੰਗ – ਏ.ਐਫ.ਐਸ.ੳ ਉਮੇਸ਼ ਕੁਮਾਰ

ਖ਼ਬਰ ਸ਼ੇਅਰ ਕਰੋ
039392
Total views : 137809

ਦੁਕਾਨਦਾਰ ਘਰੇਲੂ ਸਿਲੰਡਰਾਂ ਦੀ ਵਰਤੋ ਤੁਰੰਤ ਬੰਦ ਕਰਕੇ ਕਮਰਸ਼ੀਅਲ ਸਿਲੰਡਰਾਂ ਦੀ ਵਰਤੋਂ ਕਰਨ- ਏ.ਐਫ.ਐਸ.ੳ ਉਮੇਸ਼ ਕੁਮਾਰ

ਜੰਡਿਆਲਾ ਗੁਰੂ, 01 ਮਈ-(ਸਿਕੰਦਰ ਮਾਨ)- ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਅੱਜ ਜੰਡਿਆਲਾ ਗੁਰੂ ਸ਼ਹਿਰ ਵਿੱਚ ਦੁਕਾਨਾਂ ਤੇ ਗੈਸ ਸਿਲੰਡਰਾਂ ਦੀ ਚੈਕਿੰਗ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਏ.ਐਫ.ਐਸ.ੳ ਸ਼੍ਰੀ ਉਮੇਸ਼ ਕੁਮਾਰ ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਦੁਕਾਨਾਂ ਤੇ ਘਰੇਲੂ ਸਿਲੰਡਰਾਂ ਦੀ ਵਰਤੋਂ ਨੂੰ ਰੋਕਣ ਲਈ ਗੈਸ ਸਿਲੰਡਰਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਕੁਝ ਦੁਕਾਨਦਾਰਾਂ ਦੇ ਸਿਲੰਡਰ ਜਬਤ ਕੀਤੇ ਗਏ। ਉਨਾਂ ਦੁਕਾਨਦਾਰਾਂ, ਵਪਾਰਕ ਅਦਾਰਿਆਂ ਤੇ ਰੇਹੜੀਆ ਵਾਲਿਆਂ ਨੂੰ ਤਾੜਨਾਂ ਕਰਦਿਆ ਕਿਹਾ ਕਿ ਉਹ ਘਰੇਲੂ ਸਿਲੰਡਰਾਂ ਦੀ ਵਰਤੋਂ ਤੁਰੰਤ ਬੰਦ ਕਰਕੇ ਕਮਰਸ਼ੀਅਲ ਸਿਲੰਡਰਾਂ ਦੀ ਵਰਤੋਂ ਕਰਨ। ਉਨਾਂ ਕਿਹਾ ਕਿ ਅਜਿਹਾ ਨਾਂ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।