Total views : 131859
ਫ਼ਰੀਦਕੋਟ, 04 ਜਨਵਰੀ — ਡਿਪਟੀ ਕਮਿਸ਼ਨਰ, ਫਰੀਦਕੋਟ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 28 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਜੇਲ੍ਹ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਾ ਹੋਵੇ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000/-ਰੁ: ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸ, ਗੁੰਮਸ਼ੁਦਾ, ਅਡਾਪਸ਼ਨ ਕੇਸਾਂ ਸਬੰਧੀ, ਬਾਲ ਭਿਖਿਆ, ਬਾਲ ਮਜਦੂਰੀ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ, ਫਰੀਦਕੋਟ ਵਿਨੀਤ ਕੁਮਾਰ ਵੱਲੋਂ ਨਵੇਂ ਆਏ ਕੇਸਾਂ ਨੂੰ ਵੀ ਅਪਰੂਵ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਵੱਲੋਂ ਕੀਤੇ ਕੰਮਾਂ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਸਪੌਂਸਰਸ਼ਿਪ ਸਬੰਧੀ ਕੀਤੇ ਜਾਂਦੇ ਕੰਮਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਫਰੀਦਕੋਟ ਅੰਦਰ ਖਾਸ ਕਰਕੇ ਸਲੱਮ ਏਰੀਏ ਵਿੱਚ ਸਪੌਂਸਰਸ਼ਿਪ ਅਤੇ ਬਾਲ ਸੁਰੱਖਿਆ ਸਬੰਧੀ ਅਵੇਅਰਨੈਂਸ ਕਰਨ ਬਾਰੇ ਹਦਾਇਤ ਕੀਤੀ ਅਤੇ ਭਵਿੱਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰਿਆ ਜਾ ਸਕੇ ।
ਇਸ ਮੌਕੇ ਹਰਦਾਸ ਸਿੰਘ ਚੇਅਰਪਰਸਨ ਬਾਲ ਭਲਾਈ ਕਮੇਟੀ, ਕੁਲਵੰਤ ਸਿੰਘ ਏ.ਐਸ.ਆਈ, ਅਵਿਨਾਸ਼ ਕੌਰ ਮੈਂਬਰ ਬਾਲ ਭਲਾਈ ਕਮੇਟੀ, ਫਰੀਦਕੋਟ, ਕੁਲਦੀਪ ਸਿੰਘ ਸੁਪਰਡੈਂਟ ਰੈੱਡ ਕਰਾਸ, ਵਿਨੋਦ ਕੁਮਾਰ, ਸੈਕਟਰੀ, ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ,ਫਰੀਦਕੋਟ ਸੁਖਮੰਦਰ ਸਿੰਘ ਪ੍ਰੋਟੈਕਸ਼ਨ ਅਫਸਰ.ਆਈ.ਸੀ, ਜਗਸੀਰ ਸਿੰਘ ਹਾਜਰ ਸਨ।