Total views : 131858
ਅੰਮ੍ਰਿਤਸਰ, 2 ਮਈ (ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਵੇਰੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿਖਿਆਨ ਉਪਰੰਤ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਕੋਈ ਧਰਮ ਵੱਡਾ ਜਾਂ ਛੋਟਾ ਨਹੀਂ ਹੁੰਦਾ। ਸਿਆਸੀ ਲੋਕਾਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਪਰਹੇਜ਼ ਕਰਨਾ ਤੇ ਜੇ ਧਰਮ ਦੀ ਮਰਿਆਦਾ ਧਰਮ ਦੇ ਸਿਧਾਂਤ ਜਾਂ ਪਰੰਪਰਾਵਾਂ ਦਾ ਗਿਆਨ ਨਹੀਂ ਹੈ ਤਾਂ ਧਰਮ ਬਾਰੇ ਨਹੀਂ ਬੋਲਣਾ ਚਾਹੀਦਾ। ਉਨਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਦਿਨਾਂ ਤੇ ਵੋਟਾਂ ਮੰਗਣ ਦੀ ਇਜਾਜ਼ਤ ਨਹੀ ਦਿੰਦਾ।