ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਲਗਾਈ ਗਈ ਬੀ.ਐੱਮ.ਐੱਸ ਗੁਰਦੁਆਰਾ ਮੈਨੇਜਮੈਂਟ ਦੇ ਸਾਲ ਤੀਜੇ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ –

ਖ਼ਬਰ ਸ਼ੇਅਰ ਕਰੋ
035611
Total views : 131858

ਅੰਮ੍ਰਿਤਸਰ,  03 ਮਈ-( ਡਾ. ਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਏ ਜਾ ਰਹੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ, ਬਹਾਦਰਗੜ੍ਹ, ਪਟਿਆਲਾ ਵਿਖੇ ਚੱਲ ਰਹੇ ਬੀ.ਐੱਮ.ਐੱਸ ਗੁਰਦੁਆਰਾ ਮੈਨੇਜਮੈਂਟ ਦੇ ਸਾਲ ਤੀਜੇ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ 28 ਦਿਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਲਗਾਈ ਗਈ ਹੈ। ਵਿਦਿਆਰਥੀਆਂ ਦੀ ਟ੍ਰੇਨਿੰਗ ਦੀ ਸ਼ੁਰੂਆਤ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਵੱਲੋਂ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਪ੍ਰਬੰਧਕੀ ਨੁਕਤੇ ਸਾਂਝੇ ਕੀਤੇ ਅਤੇ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦੇ ਸਮੇਂ ਜ਼ਿੰਮੇਵਾਰ ਹੋਣ ਦੇ ਨਾਲ-ਨਾਲ ਸਾਡੇ ਵਿੱਚ ਸਹਿਣਸ਼ੀਲਤਾ, ਹਲੀਮੀ ਤੇ ਪੰਥਕ ਭਾਵਨਾ ਦਾ ਹੋਣਾ ਬਹੁਤ ਜ਼ਰੂਰੀ ਹੈ।
ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ ਨੇ ਬੀ.ਐੱਮ.ਐੱਸ ਕੋਰਸ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਕਿ ਤੁਸੀਂ ਜੋ ਕੁਝ ਪੜ੍ਹ ਕੇ ਆਏ ਹੋ ਉਸ ਨੂੰ ਹੁਣ ਟ੍ਰੇਨਿੰਗ ਦੌਰਾਨ ਵਿਵਹਾਰਿਕ ਰੂਪ ਵਿੱਚ ਸੰਜੀਦਗੀ ਦੇ ਨਾਲ ਸਿੱਖਣਾ ਅਤੇ ਧਾਰਨ ਕਰਨਾ ਹੈ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਟ੍ਰੇਨਿੰਗ ਦੌਰਾਨ ਸਿੱਖਿਆ ਲੈਣ ਲਈ ਨਿਮਰਤਾ ਨਾਲ ਸੁਚੇਤ ਹੋ ਕੇ ਸੇਵਾ ਕਰਨ ਨਾਲ ਵਿਦਿਆਰਥੀ ਪ੍ਰਬੰਧਕੀ ਨੁਕਤੇ ਸਿੱਖਣ ਦਾ ਲਾਹਾ ਲੈ ਸਕਦੇ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੇਨਿੰਗ ਦੌਰਾਨ ਆਉਣ ਵਾਲੀਆਂ ਔਕੜਾਂ ਨਾਲ ਨਜਿੱਠਣ ਲਈ ਮੁਲਾਜ਼ਮਾਂ ਵੱਲੋਂ ਮਦਦ ਦਾ ਭਰੋਸਾ ਦਿੰਦੇ ਹੋਏ ਵੱਖ-ਵੱਖ ਪ੍ਰਬੰਧਾਂ ਦੀ ਸਿਖਲਾਈ ਦੇਣ ਦਾ ਭਰੋਸਾ ਦਿਵਾਇਆ। ਉਪਰੰਤ ਇੰਸਟੀਟਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਮੈਂਬਰ ਸਾਹਿਬਾਨ, ਸਕੱਤਰ ਸਾਹਿਬ ਅਤੇ ਮੈਨੇਜਰ ਸਾਹਿਬ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
#SGPCAmritsar #SGPC #SriDarbarSahib