Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ -ਕਮਿਸ਼ਨਰ ਨਗਰ ਨਿਗਮ

ਖ਼ਬਰ ਸ਼ੇਅਰ ਕਰੋ
046264
Total views : 154289

ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ
ਅੰਮ੍ਰਿਤਸਰ 4 ਜਨਵਰੀ — ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਘਨਸ਼ਾਮ ਥੋਰੀ ਨੇ ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਐਲ ਐਂਡ ਟੀ ਕੰਪਨੀ ਵਲੋਂ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 665.32 ਕਰੋੜ ਰੁਪਏ ਇਸ ਪ੍ਰੋਜੈਕਟ ’ਤੇ ਖਰਚ ਹੋਣਗੇ। ਉਨਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ 2021 ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਤਿੰਨ ਸਾਲ ਦੇ ਅੰਦਰ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾਣਾ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਵਿਖੇ 440 ਐਮ.ਐਲ.ਡੀ. ਵਾਟਰ ਟਰੀਟਮੈਂਟ ਪਲਾਂਟ ਬਣਾਉਣ ਤੋਂ ਇਲਾਵਾ 122 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਅਤੇ 51 ਨਵੇਂ ਪਾਣੀ ਦੀ ਭੰਡਾਰ ਬਣਾਏ ਜਾਣਗੇ। ਉਨਾਂ ਦੱਸਿਆ ਕਿ 58 ਫੀਸਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 25 ਪਾਣੀ ਦੀ ਭੰਡਾਰ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਤੋਂ ਇਲਾਵਾ 50 ਫੀਸਦੀ ਵਾਟਰ ਟਰੀਟਮੈਂਟ ਪਲਾਂਟ ਦੇ ਸਿਵਲ ਕੰਮ ਮੁਕੰਮਲ ਹੋ ਚੁੱਕੇ ਹਨ।
ਕਮਿਸ਼ਨਰ ਨਗਰ ਨਿਗਮ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੋਜੈਕਟ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਐਲ ਐਂਡ ਟੀ ਕੰਪਨੀ ਨਾਲ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਮਿੱਥੇ ਸਮੇਂ ਤੱਕ ਮੁਕੰਮਲ ਕਰਨ ਲਈ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰਵਾਸੀਆਂ ਲਈ ਬਹੁਤ ਹੀ ਮਹੱਤਵਪੂਰਨ ਹੋਵੇਗਾ ਅਤੇ ਸ਼ਹਿਰਵਾਸੀਆਂ ਨੂੰ ਨਿਰਵਿਘਨ ਸਾਫ਼ ਸੁਥਰੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ।
ਇਸ ਮੌਕੇ ਪ੍ਰੋਜੈਕਟ ਇੰਚਾਰਜ ਸ੍ਰੀਮਤੀ ਲੱਤਾ ਚੌਹਾਨ, ਜਾਇੰਟ ਕਮਿਸ਼ਨਰ ਨਗਰ ਨਿਗਮ ਸ: ਹਰਦੀਪ ਸਿੰਘ, ਐਸ. ਈ. ਸ: ਸੰਦੀਪ ਸਿੰਘ, ਸ੍ਰੀ ਵਿਸ਼ਾਲ ਵਧਾਵਨ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।