ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਖ਼ਬਰ ਸ਼ੇਅਰ ਕਰੋ
035611
Total views : 131858

ਅੰਮ੍ਰਿਤਸਰ, 7 ਮਈ -( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਲੋਪੋਕੇ ਸ਼੍ਰੀਮਤੀ ਅਮਨਦੀਪ ਕੌਰ ਘੁੰਮਣ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਸੇਂਟ ਮੈਰੀ ਕਾਂਨਵੈਂਟ ਸਕੂਲ,ਓਠੀਆਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇੱਕ ਮਨਮੋਹਕ ‘ਵੋਟ ਫ਼ਾਰ ਸ਼ੌਅਰ’ ਹਿਊਮਨ ਚੇਨ ਵੀ ਬਣਵਾਈ ਗਈ। ਜਿਸ ਨੂੰ ਆਏ ਹੋਏ ਮਹਿਮਾਨਾਂ ਨੇ ਬਹੁਤ ਪਸੰਦ ਕੀਤਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਅਰਚਨਾ ਬੋਸ ਨੇੇ ਦੱਸਿਆ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਚੋਣਾਂ ਵਿੱਚ ਨੋਜਵਾਨਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਸ਼ੋਸ਼ਲ ਮੀਡੀਆ ਦਾ ਉਪਯੋਗ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਕੰਮ ਨੂੰ ਨੇਪਰੇ ਚੜਾਉਣ ਲਈ ਵਿਧਾਨਸਭਾ ਹਲਕਾ ਜੰਡਿਆਲਾ ਵਲੋਂ ਸੋਸ਼ਲ ਮੀਡੀਆ ਹੈਂਡਲ ਤਿਆਰ ਕੀਤੇ ਗਏ ਹਨ,ਜਿਹਨਾਂ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ। ਉਹਨਾਂ ਸਵੀਪ ਗਤੀਵਿਧੀਆਂ ਕਰਵਾਉਣ ਲਈ ਸ਼੍ਰੀ ਨਰਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਜੀਤ ਕੌਰ ਅਤੇ ਮੈਡਮ ਰਾਜੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।