Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦੀ ਹਮਾਇਤ ‘ਚ ਅਜਨਾਲਾ ਤੇ ਰਾਜਾਸਾਂਸੀ ਹਲਕਿਆਂ ਵਿਚ ਜਨਤਕ ਇਕੱਠਾਂ ਨੂੰ ਕੀਤਾ ਸੰਬੋਧਨ-

ਖ਼ਬਰ ਸ਼ੇਅਰ ਕਰੋ
043980
Total views : 148957

ਅੰਮ੍ਰਿਤਸਰ, 7 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਕਮਿਕ ਹਨ ਤੇ ਜਲਦੀ ਹੀ ਭਗਵੰਤ ਮਾਨ ਭਾਜਪਾ ਦੀ ਹਮਾਇਤ ਨਾਲ ਨਵੀਂ ਸਰਕਾਰ ਬਣਾਉਣਗੇ।

ਅੱਜ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੀ ਹਮਾਇਤ ਵਿਚ ਅਜਨਾਲਾ ਤੇ ਰਾਜਾਸਾਂਸੀ ਹਲਕਿਆਂ ਵਿਚ ਵਿਸ਼ਾਲ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਧਿਰਾਂ ਦੀ  ਸਾਜ਼ਿਸ਼ ਨੂੰ ਅਸਫਲ ਕਰਨ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਆਪ ਸਰਕਾਰ ਨਾਲ ਮਿਲ ਕੇ ਬਾਰਡਰ ਸੀਲ ਕੀਤੇ ਹਨ ਤੇ ਪੰਜਾਬੀ ਹੁਣ ਆਪਣੀ ਵੋਟ ਦੀ ਤਾਕਤ ਨਾਲ ਕੌਮੀ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦੇਣ ਤੇ ਉਹਨਾਂ ਦਾ ਦਾਖਲਾ ਰੋਕ ਦੇਣ। ਉਹਨਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਕਦੇ ਵੀ ਸੂਬੇ ਦੇ ਮਾਣ ਤੇ ਸਤਿਕਾਰ ਨਾਲ ਸਮਝੌਤਾ ਨਹੀਂ ਕਰੇਗਾ। ਉਹਨਾਂ ਕਿਹਾ ਕਿ ਭਾਵੇਂ ਜੋ ਮਰਜ਼ੀ ਹੋ ਜਾਵੇ ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਵਾਸਤੇ ਸੰਘਰਸ਼ ਕਰਦੇ ਰਹਾਂਗੇ। ਉਨਾਂ ਨੇ ਭਾਜਪਾ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਜਿਸ ਦਿਨ ਅਸੀਂ ਕਿਸਾਨਾਂ ਦੀ ਹਮਾਇਤ ਵਿਚ ਐਨ ਡੀ ਏ ਨਾਲੋਂ ਨਾਤਾ ਤੋੜਿਆ ਅਤੇ ਕੇਂਦਰ ਵੱਲੋਂ ਬਣਾਏ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਿਸ ਨਾਲ ਉਹ ਖੇਤੀਬਾੜੀ ਦਾ ਸਮੁੱਚਾ ਕੰਮ ਕਾਰਪੋਰੇਟ ਜਗਤ ਨੂੰ ਦੇਣਾ ਚਾਹੁੰਦੇ ਸਨ ਤਾਂ ਉਸ ਦਿਨ ਤੋਂ ਹੀ ਖਾਲਸਾ ਪੰਥ ’ਤੇ ਹਮਲੇ ਸ਼ੁਰੂ ਹੋ ਗਏ।

ਇਸ ਮੌਕੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਅਤੇ ਇਸਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੇ ਮੰਗ ਪੱਤਰ ਵਿਚ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ ਦੀ ਪੁਰਜੋਰ ਸ਼ਬਦਾਂ ਚ ਨਿਖੇਧੀ ਕੀਤੀ। ਸ. ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰਨ ਅਤੇ ਸਮਾਜ ਭਲਾਈ ਲਾਭ ਬੰਦ ਕਰਨ ਤੋਂ ਇਲਾਵਾ ਹੋਰ ਕੱਖ ਨਹੀਂ ਕੀਤਾ।

ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਰਪੰਚ, ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਵੀਰ ਸਿੰਘ ਲੋਪੋਕੇ, ਜੋਧ ਸਿੰਘ ਸਮਰਾ ਅਤੇ ਰਾਜਾ ਰਾਜਵਿੰਦਰ ਸਿੰਘ ਲਾਦੇਹ ਵੀ ਹਾਜ਼ਰ ਸਨ।