Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ —-

ਖ਼ਬਰ ਸ਼ੇਅਰ ਕਰੋ
047523
Total views : 160051

ਗੁਰਦਾਸਪੁਰ, 4 ਜਨਵਰੀ – – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾ ਕੇ ਲੋਕਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਬਾਦ ਸੰਜੀਵਨੀ ਮੈਡੀਕਲ ਕੈਂਪ ਲਗਾਉਣ ਦੇ ਸਿਲਸਲੇ ਤਹਿਤ 5 ਜਨਵਰੀ ਨੂੰ ਸਰਹੱਦੀ ਪਿੰਡਾਂ ਪੱਖੋ ਕੇ ਮਹਿਮਾਰਾ, ਖੋਦੇ ਬੇਟ, ਪੱਤੀ ਹਵੇਲੀਆਂ, ਸ਼ਾਹਪੁਰ ਜਾਜਨ ਅਤੇ ਰੱਤਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਤੋਂ ਅਗਲੇ ਦਿਨ 6 ਜਨਵਰੀ ਨੂੰ ਪਿੰਡ ਝੰਗੀ ਪੰਨਵਾਂ ਮੰਗੀਆ, ਖੰਨਾ ਚਮਾਰਾ, ਨਿਕੋ ਸਰਾਏ ਅਤੇ ਸ਼ਾਹਪੁਰ ਜਾਜਨ ਵਿਖੇ ਮੈਡੀਕਲ ਕੈਂਪ ਲੱਗਣਗੇ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਸ਼ਡਿਊਲ ਵੀ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ‘ਅਬਾਦ ਸੰਜੀਵਨੀ ਕੈਂਪ’ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਪਹੁੰਚ ਰਿਹਾ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸਥਿਤ ਸ਼ਹਿਰ ਦੇ ਹਸਪਤਾਲ ਵਿੱਚ ਦਵਾਈ ਲੈਣ ਨਹੀਂ ਜਾ ਸਕਦੇ। ਉਨਾਂ ਕਿਹਾ ਕਿ ਇਨਾਂ ਮੈਡੀਕਲ ਕੈਂਪਾਂ ਜਰੀਏ ਜਿਥੇ ਸਰਹੱਦੀ ਇਲਾਕੇ ਦੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ ਓਥੇ ਲੋਕਾਂ ਨੂੰ ਉਨਾਂ ਦੇ ਪਿੰਡ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਵਚਨਬੱਧ ਹੈ।
———