Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ

ਖ਼ਬਰ ਸ਼ੇਅਰ ਕਰੋ
051759
Total views : 168645

13 ਅਤੇ 14 ਮਈ ਨੂੰ ਵੀ ਸਵੇਰੇ 11.00 ਵਜੇ ਤੋਂ ਸ਼ਾਮ 03.00 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ-
11 ਅਤੇ 12 ਮਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਣ ਕਰਕੇ ਨਹੀਂ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ-

ਤਰਨ ਤਾਰਨ, 10 ਮਈ-(ਡਾ. ਦਵਿੰਦਰ ਸਿੰਘ)-
ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਜਾਰੀ ਹੈ।ਸ਼ੁੱਕਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ 03 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਸ੍ਰੀ ਗੁਰਦਿਆਲ ਸਿੰਘ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਵਜੋਂ, ਸ੍ਰ. ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਅਤੇ ਸ੍ਰੀ ਮਨਜੀਤ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਰਿਟਰਨਿੰਗ ਅਫਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 14 ਮਈ, 2024 (ਮੰਗਲਵਾਰ) ਹੈ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਹਨਾਂ ਦੱਸਿਆ ਕਿ 13 ਅਤੇ 14 ਮਈ, 2024 ਨੂੰ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ।ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ।ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 06 ਜੂਨ, 2024 (ਵੀਰਵਾਰ) ਹੈ।
———–