Total views : 131858
ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ 15 ਉਮੀਦਵਾਰਾਂ ਦੇ ਦਾਖਲ ਕੀਤੇ ਨਾਮਜ਼ਦਗੀ ਪੱਤਰ-ਸ੍ਰੀ ਸੰਦੀਪ ਕੁਮਾਰ
ਤਰਨ ਤਾਰਨ, 14 ਮਈ -(ਡਾ. ਦਵਿੰਦਰ ਸਿੰਘ)- ਲੋਕ ਸਭਾ ਚੋਣਾਂ-2024 ਦੇ ਸੱਤਵੇਂ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਤਹਿਤ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਕੁੱਲ 43 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਅੱਜ 15 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਰਿਟਰਨਿੰਗ ਅਫਸਰ ਨੇ ਦੱਸਿਆ ਕਿ ਅੱਜ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਅਰੁਣ ਕੁਮਾਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਸੁਰਜੀਤ ਸਿੰਘ, ਨਵੀਨ ਕੁਮਾਰ, ਸਿਮਰਨਜੀਤ ਸਿੰਘ, ਬਿਕਰਮਜੀਤ ਸਿੰਘ, ਹਰਪਾਲ ਸਿੰਘ, ਵਿਜੈ ਕੁਮਾਰ, ਅੰਮ੍ਰਿਤਪਾਲ ਕੌਰ ਅਤੇ ਕੁਲਦੀਪ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਉਹਨਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ ਅਤੇ 17 ਮਈ, 2024 (ਸ਼਼ੁੱਕਰਵਾਰ) ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 01 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ।ਵੋਟਾਂ ਪੈਣ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ।ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 04 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਪ੍ਰਕਿਰਿਆ ਮੁਕੰਮਲ ਹੋਣ ਦੀ ਅੰਤਿਮ ਮਿਤੀ 06 ਜੂਨ, 2024 (ਵੀਰਵਾਰ) ਹੈ।
———–