ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ—-ਵਿਧਾਇਕ ਸ਼ੈਰੀ ਕਲਸੀ

ਖ਼ਬਰ ਸ਼ੇਅਰ ਕਰੋ
035611
Total views : 131858

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 4 ਨਿਊ ਮਾਡਲ ਟਾਊਨ ਵਾਲੀ ਗਲੀ ਦਾ ਵਿਕਾਸ ਕੰਮ ਸ਼ੁਰੂ ਕਰਵਾਇਆ—
ਬਟਾਲਾ, 5 ਜਨਵਰੀ — ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 4 ਨਿਊ ਮਾਡਲ ਟਾਊਨ ਵਾਲੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਵਾਰਡ ਵਾਸੀ ਤੇ ਆਪ ਪਾਰਟੀ ਦੇ ਵਲੰਟੀਅਰ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਹਰ ਵਾਰਡ ਵਿੱਚ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਉਹ ਲਗਾਤਰ ਲੋਕਾਂ ਨਾਲ ਸੰਪਰਕ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਸ਼ਹਿਰ ਅੰਦਰ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕਾ ਵਾਸੀਆਂ ਨੂੰ ਲੋਕ ਭਲਾਈ ਨੀਤੀਆਂ ਦਾ ਲਾਭ ਦੇਣ ਦੇ ਨਾਲ-ਨਾਲ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬੀਤੇ ਕੱਲ੍ਹ ਉਨਾਂ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਥੇ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਮਿਲਣਗੀਆਂ। ਉਨਾਂ ਦੁਹਰਾਇਆ ਕਿ ਉਨਾਂ ਦੀ ਮੁੱਖ ਤਰਜੀਹ ਹਲਕੇ ਦਾ ਚਹੁਪੱਖੀ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਹੈ ਅਤੇ ਉਹ 24 ਘੰਟੋ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।
———————–