Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6.55 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ

ਖ਼ਬਰ ਸ਼ੇਅਰ ਕਰੋ
046259
Total views : 154271

ਕਿਸਾਨਾਂ ਨੂੰ 1442.13 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਮਈ – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6.55 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 665038 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿੱਚੋਂ 655683 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ।

ਏਜੰਸੀ ਵਾਈਜ਼ ਖ਼ਰੀਦ ਦਾ ਬਿਉਰਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਏਜੰਸੀ ਪਨਗਰੇਨ ਨੇ 178501 ਮੀਟਰਿਕ ਟਨ, ਮਾਰਕਫੈੱਡ ਨੇ 165610 ਮੀਟਰਿਕ ਟਨ, ਪਨਸਪ ਨੇ 154917 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 121466 ਮੀਟਰਿਕ ਟਨ, ਐੱਫ਼.ਸੀ.ਆਈ. ਨੇ 19258 ਮੀਟਰਿਕ ਟਨ ਅਤੇ ਵਪਾਰੀਆਂ ਨੇ 15931 ਮੀਟਰਿਕ ਟਨ ਕਣਕ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 100 ਫ਼ੀਸਦੀ ਕਿਸਾਨਾਂ ਨੂੰ 1442.13 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ 82 ਫ਼ੀਸਦੀ ਤੋਂ ਵੱਧ ਲਿਫ਼ਟਿੰਗ ਵੀ ਕਰ ਲਈ ਗਈ ਹੈ ਅਤੇ ਬਕਾਇਆ ਲਿਫ਼ਟਿੰਗ ਵੀ ਜਲਦੀ ਹੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਪੂਰੀ ਕੋਸ਼ਿਸ਼ ਰਹੀ ਹੈ ਕਿ ਮੰਡੀ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਾ ਆਵੇ ਅਤੇ ਖ਼ਰੀਦ ਪ੍ਰਬੰਧਾਂ ਵਿੱਚ ਲੱਗੇ ਹਰ ਵਿਅਕਤੀ ਨੇ ਆਪਣਾ ਉੱਘਾ ਯੋਗਦਾਨ ਪਾਇਆ ਹੈ।