Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਲੂ ਅਤੇ ਗਰਮੀ ਤੋਂ ਬਚਣ ਲਈ ਨਿੰਬੂ ਪਾਣੀ, ਲੱਸੀ ਅਤੇ ਨਾਰੀਅਲ ਪਾਣੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ – ਡਾ. ਰਵਿੰਦਰ ਸਿੰਘ

ਖ਼ਬਰ ਸ਼ੇਅਰ ਕਰੋ
046259
Total views : 154271

ਬਟਾਲਾ, 20 ਮਈ – ਦਿਨੋ ਦਿਨ ਵੱਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆ ਐਸ.ਐਮ. ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨਾਂ ਦੱਸਿਆ ਕਿ ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡਰੇਸ਼ਨ, ਹੀਟ ਸਟਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾ ਹੋ ਸਕਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੇ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤਾਂ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ।

ਐਸ.ਐਮ.ਓ ਨੇ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ ਅਤੇ ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।

——————————